Shots fired at mankirt-aulakh Friend Showroom: ਪੰਜਾਬੀ ਗਾਇਕ ਅਤੇ ਅਦਾਕਾਰ ਮਨਕੀਰਤ ਔਲਖ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚ ਗਿਣੇ ਜਾਂਦੇ ਹਨ।



ਉਨ੍ਹਾਂ ਆਪਣੀ ਆਵਾਜ਼ ਨਾਲ ਸਜੇ ਕਈ ਸੁਪਰਹਿੱਟ ਗੀਤ ਫੈਨਜ਼ ਨੂੰ ਦਿੱਤੇ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਮਨਕੀਰਤ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਬਟੋਰ ਚੁੱਕੇ ਹਨ।



ਇਸ ਵਿਚਾਲੇ ਪੰਜਾਬੀ ਗਾਇਕ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਜਾਣ ਤੁਸੀ ਵੀ ਹੈਰਾਨ ਰਹਿ ਜਾਓਗੇ।



ਦਰਅਸਲ, ਪੰਜਾਬੀ ਗਾਇਕ ਮਨਕੀਰਤ ਔਲਖ ਦੇ ਕਰੀਬੀ ਬਿਜਨੈਸਮੈਨ ਦੋਸਤ ਐਂਡੀ ਦੁੱਗਾ ਦੇ ਕੈਨੇਡਾ ਵਿਚ ਟਾਇਰ ਸ਼ੋਅ ਰੂਮ ’ਤੇ ਫਾਇਰਿੰਗ ਹੋਈ ਹੈ।



ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਮਲਾ ਕੈਨੇਡਾ ਸਮੇਂ ਅਨੁਸਾਰ ਸ਼ੁੱਕਰਵਾਰ-ਸ਼ਨੀਵਾਰ ਅੱਧੀਰਾਤ ਬਰੈਂਪਟਨ ਦੇ ਪੀਲ ਇਲਾਕੇ ਵਿਚ ਹੋਇਆ।



ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਰੈਂਪਟਨ ਸਥਿਤ ਐਂਡੀ ਦੁੱਗਾ ਦੇ ਦਿ ਮਿਲੇਨੀਅਮ ਟਾਇਰ ਸੈਂਟਰ ’ਤੇ ਗੋਲੀਆਂ ਚਲਾਈਆਂ ਗਈਆਂ।



ਜਿਸ ਤੋਂ ਬਾਅਦ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਹਾਲਾਂਕਿ ਹਮਲਾਵਰ ਕੌਣ ਹਨ, ਇਸ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



ਖਬਰਾਂ ਮੁਤਾਬਕ ਐਂਡੀ ਦੁੱਗਗਾ ਬੰਬੀਹਾ ਗੈਂਗ ਦੇ ਨਿਸ਼ਾਨੇ ’ਤੇ ਆ ਗਿਆ ਹੈ। ਬੰਬੀਹਾ ਗੈਂਗ ਦਾ ਦੋਸ਼ ਹੈ ਕਿ ਐਂਡੀ ਦੁੱਗਾ ਲਾਰੈਂਸ ਬਿਸ਼ਨੋਈ ਨੂੰ ਸਪੋਰਟ ਕਰਦਾ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁਲਜ਼ਮਾਂ ਨੂੰ ਸ਼ੈਲਟਰ ਦਿੱਤੀ ਸੀ।



ਹਾਲਾਂਕਿ ਪੰਜਾਬ ਪੁਲਿਸ ਅਤੇ ਕੈਨੇਡੀਆਈ ਜਾਂਚ ਵਿਚ ਅਜਿਹਾ ਕੋਈ ਜ਼ਿਕਰ ਨਹੀਂ ਹੈ। ਐਂਡੀ ਦੁੱਗਾ ਮਨਕੀਰਤ ਦਾ ਬੇਹੱਦ ਕਰੀਬੀ ਦੋਸਤ ਹੈ ਅਤੇ ਮਨਕੀਰਤ ਆਪਣੇ ਗੀਤਾਂ ਵਿਚ ਵੀ ਉਨ੍ਹਾਂ ਦਾ ਜ਼ਿਕਰ ਕਰ ਚੁੱਕੇ ਹਨ ਅਤੇ ਵੀਡੀਓ ਵਿਚ ਵੀ ਉਨ੍ਹਾਂ ਨੂੰ ਫਿਲਮਾਇਆ ਗਿਆ ਹੈ।



ਜਾਣਕਾਰੀ ਲਈ ਦੱਸ ਦੇਈਏ ਕਿ ਐਂਡੀ ਦੁੱਗਾ ਪੰਜਾਬੀ ਸਿੱਖ ਹੈ, ਜੋ ਪੰਜਾਬੀ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਦੇ ਨਾਲ ਵੀ ਜੁ਼ੜਿਆ ਹੋਇਆ ਹੈ। ਇਸ ਤੋਂ ਇਲਾਵਾ ਕੈਨੇਡਾ ਵਿਚ ਕਬੱਡੀ ਟੂਰਨਾਮੈਂਟ ਕਰਵਾਉਣ ਵਿਚ ਵੀ ਸਰਗਰਮ ਰਹਿੰਦਾ ਹੈ।