ਅਸੀਂ ਸਾਰੇ ਆਪਣੇ ਖਾਣੇ 'ਚ ਦੇਸੀ ਘਿਓ ਦੀ ਵਰਤੋਂ ਕਰਦੇ ਹਾਂ ਪਰ ਕੀ ਤੁਸੀਂ ਜਾਣਦੇ ਹੋ ਕਿ ਦੇਸੀ ਘਿਓ ਨਾਲ ਪੈਰਾਂ ਦੀਆਂ ਤਲੀਆਂ ਦੀ ਮਾਲਿਸ਼ ਕਰਨ ਦੇ ਕਈ ਫਾਇਦੇ ਹੁੰਦੇ ਹਨ।



ਪੈਰਾਂ ਦੀਆਂ ਤਲੀਆਂ ਦੀ ਮਾਲਿਸ਼ ਕਰਨ ਨਾਲ ਸਰੀਰ ਅਤੇ ਦਿਮਾਗ ਦੋਵਾਂ ਨੂੰ ਆਰਾਮ ਮਿਲਦਾ ਹੈ।



ਇਹ ਤਣਾਅ ਨੂੰ ਘਟਾਉਂਦਾ ਹੈ ਅਤੇ ਚੰਗੀ ਨੀਂਦ ਲਿਆਉਂਦਾ ਹੈ। ਵੈਸੇ ਵੀ ਦੇਸੀ ਘਿਓ ਖਾਣ ਦੇ ਨਾਲ ਸਰੀਰ ਨੂੰ ਕਈ ਲਾਭ ਮਿਲਦੇ ਹਨ।



ਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਸੀਂ ਰਾਤ ਨੂੰ ਘਿਓ ਨਾਲ ਪੈਰਾਂ ਦੇ ਤਲੀਆਂ ਦੀ ਮਾਲਿਸ਼ ਕਰਦੇ ਹੋ ਤਾਂ ਤੁਹਾਡੇ ਚਿਹਰੇ 'ਤੇ ਨਿਖਾਰ ਆ ਸਕਦਾ ਹੈ।



ਪੈਰਾਂ ਦੇ ਤਲੀਆਂ 'ਤੇ ਘਿਓ ਲਗਾਉਣ ਨਾਲ ਨੀਂਦ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ, ਇਹ ਇਕ ਕੁਦਰਤੀ ਇਲਾਜ ਹੈ।



ਰਾਤ ਨੂੰ ਸੌਂਣ ਤੋਂ ਪਹਿਲਾਂ ਆਪਣੇ ਪੈਰਾਂ ਦੀਆਂ ਤਲੀਆਂ ਅਤੇ ਉਂਗਲਾਂ 'ਤੇ ਗਰਮ ਘਿਓ ਦੀ ਮਾਲਿਸ਼ ਕਰੋ। ਇਸ ਨਾਲ ਲੱਤਾਂ 'ਚ ਖੂਨ ਦਾ ਸੰਚਾਰ ਵਧਦਾ ਹੈ ਅਤੇ ਸਰੀਰ ਨੂੰ ਆਰਾਮ ਮਿਲਦਾ ਹੈ।



ਘਿਓ ਵਿੱਚ ਵਿਟਾਮਿਨ ਈ ਅਤੇ ਐਂਟੀਆਕਸੀਡੈਂਟ ਹੁੰਦੇ ਹਨ ਜੋ ਤਣਾਅ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ।



ਇਸ ਦੇ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਆਪਣੇ ਪੈਰਾਂ ਨੂੰ ਕੋਸੇ ਪਾਣੀ ਨਾਲ ਧੋਵੋ। ਫਿਰ ਦੇਸੀ ਘਿਓ ਨੂੰ ਹਲਕਾ ਜਿਹਾ ਗਰਮ ਕਰੋ ਅਤੇ ਪੈਰਾਂ ਦੇ ਤਲੀਆਂ ਅਤੇ ਉਂਗਲਾਂ ਦੇ ਆਲੇ-ਦੁਆਲੇ ਚੰਗੀ ਤਰ੍ਹਾਂ ਮਾਲਿਸ਼ ਕਰੋ।



ਦੇਸੀ ਘਿਓ ਵਿੱਚ ਵਿਟਾਮਿਨ ਏ, ਈ ਅਤੇ ਕੇ ਹੁੰਦੇ ਹਨ ਜੋ ਤਣਾਅ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਪੈਰਾਂ ਦੀ ਮਾਲਿਸ਼ ਕਰਨ ਨਾਲ ਸਰੀਰ ਦੀਆਂ ਮਾਸਪੇਸ਼ੀਆਂ ਵੀ ਢਿੱਲੀਆਂ ਹੁੰਦੀਆਂ ਹਨ ਅਤੇ ਮਾਨਸਿਕ ਤਣਾਅ ਤੋਂ ਵੀ ਰਾਹਤ ਮਿਲਦੀ ਹੈ।



ਦੇਸੀ ਘਿਓ ਨਾਲ ਪੈਰਾਂ ਦੇ ਤਲੀਆਂ ਦੀ ਮਾਲਿਸ਼ ਕਰਨ ਨਾਲ ਖੂਨ ਦਾ ਸੰਚਾਰ ਵਧਦਾ ਹੈ, ਜਿਸ ਨਾਲ ਚਮੜੀ 'ਤੇ ਨਵੇਂ ਸੈੱਲ ਬਣਦੇ ਹਨ ਅਤੇ ਰੰਗ ਸਾਫ਼ ਹੁੰਦਾ ਹੈ।