ਪਿਛਲੇ ਜਿਹੇ ਹੋਈ ਬੇਮੌਸਮੀ ਬਾਰਿਸ਼ ਤੋਂ ਬਾਅਦ ਮੌਸਮ ਠੰਡਾ ਹੋ ਗਿਆ ਸੀ ਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਸੀ।



ਪਰ ਇਸ ਬੇਮੌਸਮੀ ਮੀਂਹ ਕਰਕੇ ਫਸਲਾਂ ਨੂੰ ਕਾਫੀ ਜ਼ਿਆਦਾ ਨੁਕਸਾਨ ਹੋਇਆ।



ਰਾਜਧਾਨੀ ਸਮੇਤ ਦੇਸ਼ 'ਚ ਬੇਮੌਸਮੀ ਬਾਰਿਸ਼ ਤੋਂ ਬਾਅਦ ਹੁਣ ਕਹਿਰ ਦੀ ਗਰਮੀ ਪੈ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਮਾਨਸੂਨ ਨੂੰ ਲੈ ਕੇ ਪੂਰਵ ਅਨੁਮਾਨ ਜਾਰੀ ਕੀਤਾ



ਭਾਰਤੀ ਮੌਸਮ ਵਿਭਾਗ (IMD) ਨੇ ਇਸ ਸਾਲ ਮਾਨਸੂਨ ਆਮ ਤੋਂ ਵੱਧ ਰਹਿਣ ਦੀ ਭਵਿੱਖਬਾਣੀ ਕੀਤੀ ਹੈ।



ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਾਲ ਮਾਨਸੂਨ ਦੇ ਆਮ ਵਾਂਗ ਰਹਿਣ ਦੀ 67 ਫੀਸਦੀ ਸੰਭਾਵਨਾ ਹੈ।



ਪ੍ਰਿਥਵੀ ਵਿਗਿਆਨ ਮੰਤਰਾਲੇ ਦੇ ਸਕੱਤਰ ਐਮ ਰਵੀਚੰਦਰਨ ਨੇ ਕਿਹਾ ਕਿ ਭਾਰਤ ਵਿੱਚ ਜੂਨ ਤੋਂ ਸਤੰਬਰ ਦੇ ਸੀਜ਼ਨ ਦੌਰਾਨ ਆਮ ਵਰਖਾ ਹੋਵੇਗੀ।



IMD ਨੇ ਵੱਖ-ਵੱਖ ਮਾਡਲਾਂ ਦੇ ਆਧਾਰ 'ਤੇ ਮਾਨਸੂਨ ਦੀ ਭਵਿੱਖਬਾਣੀ ਕੀਤੀ ਹੈ।



ਆਈਐਮਡੀ ਦੇ ਅਨੁਸਾਰ, ਪ੍ਰਾਇਦੀਪ ਭਾਰਤ ਦੇ ਨਾਲ-ਨਾਲ ਉੱਤਰ-ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਆਮ ਮੀਂਹ ਦੀ ਸੰਭਾਵਨਾ ਹੈ।



ਦੂਜੇ ਪਾਸੇ ਪੱਛਮੀ-ਮੱਧ ਭਾਰਤ, ਉੱਤਰ-ਪੱਛਮੀ ਭਾਰਤ ਦੇ ਕੁਝ ਖੇਤਰਾਂ ਵਿੱਚ ਆਮ ਨਾਲੋਂ ਘੱਟ ਮੀਂਹ ਪੈ ਸਕਦਾ ਹੈ।



ਇਸ ਤੋਂ ਇਲਾਵਾ ਮਹੀਨੇ ਦੇ ਸ਼ੁਰੂ ਵਿੱਚ ਮੌਸਮ ਵਿਭਾਗ ਨੇ ਕਿਹਾ ਸੀ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਅਪ੍ਰੈਲ ਤੋਂ ਜੂਨ ਤੱਕ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ।