ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੇ ਖ਼ੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਵਾਲੇ ਕੇਸ ਨੂੰ ਬੰਦ ਕਰ ਦਿੱਤਾ ਹੈ।
ABP Sanjha

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੇ ਖ਼ੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਵਾਲੇ ਕੇਸ ਨੂੰ ਬੰਦ ਕਰ ਦਿੱਤਾ ਹੈ।

ਕੌਮੀ ਕਮਿਸ਼ਨ ਦੀ ਇਸ ਕਾਰਵਾਈ ਨਾਲ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਰਾਹਤ ਮਿਲੀ ਹੈ।
ABP Sanjha

ਕੌਮੀ ਕਮਿਸ਼ਨ ਦੀ ਇਸ ਕਾਰਵਾਈ ਨਾਲ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਰਾਹਤ ਮਿਲੀ ਹੈ।

ਸ਼ਿਕਾਇਤ ਕਰਨ ਵਾਲੇ ਪੀੜਤ ਕੇਸ਼ਵ ਕੁਮਾਰ ਨੇ 11 ਜੁਲਾਈ ਨੂੰ ਕੌਮੀ ਕਮਿਸ਼ਨ ਨੂੰ ਪੱਤਰ ਭੇਜ ਕੇ ਕਟਾਰੂਚੱਕ ਖ਼ਿਲਾਫ਼ ਦਰਜ ਕਰਾਈ ਸ਼ਿਕਾਇਤ ਨੂੰ ਵਾਪਸ ਲੈ ਲਿਆ ਸੀ ਜਿਸ ਮਗਰੋਂ ਕਮਿਸ਼ਨ ਨੇ ਇਸ ਕੇਸ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।
ABP Sanjha

ਸ਼ਿਕਾਇਤ ਕਰਨ ਵਾਲੇ ਪੀੜਤ ਕੇਸ਼ਵ ਕੁਮਾਰ ਨੇ 11 ਜੁਲਾਈ ਨੂੰ ਕੌਮੀ ਕਮਿਸ਼ਨ ਨੂੰ ਪੱਤਰ ਭੇਜ ਕੇ ਕਟਾਰੂਚੱਕ ਖ਼ਿਲਾਫ਼ ਦਰਜ ਕਰਾਈ ਸ਼ਿਕਾਇਤ ਨੂੰ ਵਾਪਸ ਲੈ ਲਿਆ ਸੀ ਜਿਸ ਮਗਰੋਂ ਕਮਿਸ਼ਨ ਨੇ ਇਸ ਕੇਸ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ 10 ਅਗਸਤ ਨੂੰ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਪੱਤਰ ਭੇਜ ਕੇ ਜਾਣੂ ਕਰਾਇਆ ਹੈ ਕਿ ਕੇਸ਼ਵ ਕੁਮਾਰ ਦੇ ਕੇਸ ਨੂੰ ਹੁਣ ਬੰਦ ਕਰ ਦਿੱਤਾ ਗਿਆ ਹੈ।
ABP Sanjha

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ 10 ਅਗਸਤ ਨੂੰ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਪੱਤਰ ਭੇਜ ਕੇ ਜਾਣੂ ਕਰਾਇਆ ਹੈ ਕਿ ਕੇਸ਼ਵ ਕੁਮਾਰ ਦੇ ਕੇਸ ਨੂੰ ਹੁਣ ਬੰਦ ਕਰ ਦਿੱਤਾ ਗਿਆ ਹੈ।

ABP Sanjha

ਦੱਸ ਦਈਏ ਕਿ ਕੌਮੀ ਕਮਿਸ਼ਨ ਕੋਲ ਕੇਸ਼ਵ ਕੁਮਾਰ ਨੇ 5 ਮਈ 2023 ਨੂੰ ਸ਼ਿਕਾਇਤ ਦਿੱਤੀ ਸੀ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਉਸ ਦਾ 2013 ਤੋਂ ਜਿਨਸੀ ਸ਼ੋਸ਼ਣ ਕੀਤਾ ਜਾਂਦਾ ਰਿਹਾ ਹੈ ਤੇ ਉਹ ਹੁਣ ਤੱਕ ਖ਼ੌਫ਼ ਵਿੱਚ ਰਹਿਣ ਕਰਕੇ ਸ਼ਿਕਾਇਤ ਦਰਜ ਨਹੀਂ ਕਰਾ ਸਕਿਆ ਸੀ ਕਿਉਂਕਿ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।

ABP Sanjha

ਕੌਮੀ ਕਮਿਸ਼ਨ ਨੇ ਇਸ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਪੰਜਾਬ ਪੁਲਿਸ ਨੂੰ ਜਾਂਚ ਵਾਸਤੇ ਲਿਖਿਆ ਸੀ। ਪੰਜਾਬ ਪੁਲਿਸ ਨੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ ਜਿਸ ਵੱਲੋਂ ਇਹ ਮਾਮਲਾ ਪੜਤਾਲਿਆ ਜਾਣਾ ਸੀ।

ABP Sanjha

ਜਾਂਚ ਦੌਰਾਨ ਹੀ ਕੇਸ਼ਵ ਕੁਮਾਰ ਨੇ ਵਿਸ਼ੇਸ਼ ਜਾਂਚ ਟੀਮ ਕੋਲ ਦਰਖਾਸਤ ਦੇ ਦਿੱਤੀ ਸੀ ਕਿ ਉਹ ਆਪਣੀ ਸ਼ਿਕਾਇਤ ’ਤੇ ਕੋਈ ਕਾਰਵਾਈ ਨਹੀਂ ਕਰਾਉਣਾ ਚਾਹੁੰਦਾ ਹੈ। ਕੇਸ਼ਵ ਕੁਮਾਰ ਦੀ ਇਸ ਦਰਖਾਸਤ ਨਾਲ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਰਾਹਤ ਮਿਲੀ ਸੀ।

ABP Sanjha

ਖਹਿਰਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇਸ ਦੀ ਸ਼ਿਕਾਇਤ ਕੀਤੀ ਸੀ ਜਿਸ ਦੇ ਅਧਾਰ ’ਤੇ ਰਾਜਪਾਲ ਨੇ ਮਾਮਲੇ ਦੀ ਚੰਡੀਗੜ੍ਹ ਦੀ ਫੋਰੈਂਸਿਕ ਲੈਬ ਤੋਂ ਪੜਤਾਲ ਕਰਾਈ ਸੀ।

ABP Sanjha

ਕੌਮੀ ਕਮਿਸ਼ਨ ਨੇ ਵੀ ਇਸ ਮਾਮਲੇ ਦਾ ਫ਼ੌਰੀ ਨੋਟਿਸ ਲਿਆ ਸੀ

ABP Sanjha

ਅਤੇ ਹੁਣ ਜਦੋਂ ਕੇਸ਼ਵ ਕੁਮਾਰ ਨੇ ਆਪਣੀ ਸ਼ਿਕਾਇਤ ਹੀ ਵਾਪਸ ਲੈ ਲਈ ਹੈ ਤਾਂ ਕੌਮੀ ਕਮਿਸ਼ਨ ਕੋਲ ਕੇਸ ਨੂੰ ਬੰਦ ਕਰਨ ਤੋਂ ਸਿਵਾਏ ਕੋਈ ਚਾਰਾ ਨਹੀਂ ਬਚਿਆ ਹੈ।