ਕੋਈ ਵੀ ਭਾਰਤੀ 12 ਦਸੰਬਰ 2021 ਦੇ ਉਸ ਪਲ ਨੂੰ ਨਹੀਂ ਭੁੱਲ ਸਕਦਾ ਹੈ, ਜਦੋਂ ਹਰਨਾਜ਼ ਕੌਰ ਸੰਧੂ ਨੇ ਮਿਸ ਯੂਨੀਵਰਸ ਦਾ ਤਾਜ ਪਹਿਨ ਕੇ ਆਪਣਾ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਸੀ।
21 ਸਾਲ ਬਾਅਦ ਮਿਸ ਯੂਨੀਵਰਸ ਦਾ ਖਿਤਾਬ ਦੇਸ਼ ਨੂੰ ਵਾਪਸ ਲਿਆਉਣ ਵਾਲੀ ਹਰਨਾਜ਼ ਦੀ ਕਾਫੀ ਚਰਚਾ ਹੋਈ ਸੀ।
ਸੋਸ਼ਲ ਮੀਡੀਆ 'ਤੇ ਐਕਟਿਵ ਰਹਿਣ ਵਾਲੀ ਹਰਨਾਜ਼ ਆਪਣੇ ਤਾਜ ਦੀ ਪਹਿਲੀ ਵਰ੍ਹੇਗੰਢ 'ਕਰਾਊਨਵਰਸਰੀ' ਦੀ ਸੋਸ਼ਲ ਮੀਡੀਆ 'ਤੇ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਕੇ ਮਨਾ ਰਹੀ ਹੈ।
ਹਰਨਾਜ਼ ਕੌਰ ਸੰਧੂ ਨੇ 12 ਦਸੰਬਰ ਨੂੰ 70ਵੇਂ ਮਿਸ ਯੂਨੀਵਰਸ ਮੁਕਾਬਲੇ ਵਿੱਚ ਦੁਨੀਆ ਭਰ ਦੀਆਂ 75 ਤੋਂ ਵੱਧ ਸੁੰਦਰ ਕੁੜੀਆਂ ਨੂੰ ਹਰਾ ਕੇ ਮਿਸ ਯੂਨੀਵਰਸ ਦਾ ਖਿਤਾਬ ਜਿੱਤਿਆ।
ਇਕ ਸਾਲ ਪਹਿਲਾਂ ਬਿਤਾਏ ਹਰ ਪਲ ਦੀਆਂ ਯਾਦਾਂ ਨੂੰ ਸਾਂਝਾ ਕਰਨ ਲਈ ਹਰਨਾਜ਼ ਨੇ ਸਾਰੀਆਂ ਤਸਵੀਰਾਂ ਅਤੇ ਵੀਡੀਓਜ਼ ਇੰਸਟਾਗ੍ਰਾਮ ਸਟੋਰੀ 'ਤੇ ਸ਼ੇਅਰ ਕੀਤੀਆਂ
ਦੱਸ ਦੇਈਏ ਕਿ ਹਰਨਾਜ਼ ਤੋਂ ਪਹਿਲਾਂ ਦੋ ਭਾਰਤੀ ਕੁੜੀਆਂ ਮਿਸ ਯੂਨੀਵਰਸ ਮੁਕਾਬਲੇ ਵਿੱਚ ਆਪਣੀ ਜਿੱਤ ਦਰਜ ਕਰ ਚੁੱਕੀਆਂ ਹਨ।
994 ਵਿੱਚ ਸੁਸ਼ਮਿਤਾ ਸੇਨ ਅਤੇ 2000 ਵਿੱਚ ਲਾਰਾ ਦੱਤਾ ਨੇ ਮਿਸ ਯੂਨੀਵਰਸ ਦਾ ਤਾਜ ਬਣ ਕੇ ਪੂਰੀ ਦੁਨੀਆ ਵਿੱਚ ਭਾਰਤ ਦਾ ਨਾਂ ਰੌਸ਼ਨ ਕੀਤਾ
ਲੰਬੇ ਸਮੇਂ ਬਾਅਦ ਫਿਰ ਤੋਂ ਮਿਸ ਯੂਨੀਵਰਸ ਦਾ ਤਾਜ ਹਾਸਲ ਕਰਨ ਵਾਲੀ ਹਰਨਾਜ਼ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਵਧਾਈਆਂ ਮਿਲ ਰਹੀਆਂ ਹਨ
ਦੱਸ ਦੇਈਏ ਕਿ ਹਰਨਾਜ਼ ਨੇ 2017 ਵਿੱਚ ਮਿਸ ਚੰਡੀਗੜ੍ਹ ਦਾ ਖਿਤਾਬ ਜਿੱਤਿਆ ਸੀ।
ਇਸ ਤੋਂ ਬਾਅਦ ਉਨ੍ਹਾਂ ਨੇ ਮਿਸ ਇੰਡੀਆ 2019 ਵਿੱਚ ਹਿੱਸਾ ਲਿਆ। ਆਪਣੇ ਵਧੇ ਹੋਏ ਭਾਰ ਲਈ ਹਰਨਾਜ਼ ਨੂੰ ਬਾਡੀ ਸ਼ੇਮਿੰਗ ਦਾ ਵੀ ਸ਼ਿਕਾਰ ਹੋਣਾ ਪਿਆ।