ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ 'ਚ ਕੁਝ ਹੀ ਦਿਨ ਬਾਕੀ ਹਨ। ਸੰਸਦ ਦਾ ਮਾਨਸੂਨ ਸੈਸ਼ਨ ਯਾਨੀ 18 ਜੁਲਾਈ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸੈਸ਼ਨ ਅਗਸਤ ਦੇ ਦੂਜੇ ਹਫ਼ਤੇ 12 ਅਗਸਤ ਤੱਕ ਜਾਰੀ ਰਹਿਣ ਦੀ ਸੰਭਾਵਨਾ। ਸੂਤਰਾਂ ਮੁਤਾਬਕ ਹਾਲਾਂਕਿ ਇਸ ਸਬੰਧ 'ਚ ਅੰਤਿਮ ਫੈਸਲਾ ਹੋਣਾ ਬਾਕੀ ਹੈ। ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਸੈਸ਼ਨਾਂ ਦੀਆਂ ਤਰੀਕਾਂ ਦੀ ਸਿਫ਼ਾਰਸ਼ ਕਰਦੀ ਹੈ। ਜੇ ਕੈਬਨਿਟ ਕਮੇਟੀ 18 ਜੁਲਾਈ ਤੋਂ 12 ਅਗਸਤ ਤੱਕ ਦੀਆਂ ਤਰੀਕਾਂ ਨੂੰ ਮਨਜ਼ੂਰੀ ਦੇ ਦਿੰਦੀ ਹੈ ਤਾਂ ਇਸ ਵਾਰ ਮਾਨਸੂਨ ਸੈਸ਼ਨ ਦੌਰਾਨ ਸੰਸਦ 17 ਦਿਨ ਚੱਲੇਗੀ ਇਸ ਵਾਰ ਮਾਨਸੂਨ ਸੈਸ਼ਨ ਦੇਸ਼ ਲਈ ਖਾਸ ਹੋਣ ਵਾਲਾ ਹੈ। ਇਸ ਦੌਰਾਨ ਦੇਸ਼ ਨੂੰ ਨਵਾਂ ਰਾਸ਼ਟਰਪਤੀ ਮਿਲੇਗਾ। ਨਵੇਂ ਰਾਸ਼ਟਰਪਤੀ ਦੀ ਚੋਣ ਲਈ 18 ਜੁਲਾਈ ਨੂੰ ਵੋਟਾਂ ਪੈਣ ਜਾ ਰਹੀਆਂ ਹਨ