ਦੇਸ਼ ਦੇ ਸਭ ਤੋਂ ਵੱਡੇ ਉਦਯੋਗਪਤੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।



ਧਮਕੀ ਦੇਣ ਵਾਲੇ ਵਿਅਕਤੀ ਨੇ ਮੁਕੇਸ਼ ਅੰਬਾਨੀ ਤੋਂ 20 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਆਪਣੀ ਜਾਨ ਗੁਆਉਣੀ ਪਵੇਗੀ।



ਸੂਤਰਾਂ ਨੇ ਦੱਸਿਆ ਕਿ 27 ਅਕਤੂਬਰ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਮੁਕੇਸ਼ ਅੰਬਾਨੀ ਦੀ ਈਮੇਲ ਆਈਡੀ 'ਤੇ ਧਮਕੀ ਭਰੀ ਈਮੇਲ ਭੇਜੀ ਸੀ।



ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਧਮਕੀ ਦੇਣ ਵਾਲਾ ਕੌਣ ਹੈ?



ਧਮਕੀ ਭਰੀ ਈਮੇਲ 'ਚ ਲਿਖਿਆ ਗਿਆ ਸੀ ਕਿ ਜੇਕਰ ਤੁਸੀਂ ਸਾਨੂੰ 20 ਕਰੋੜ ਰੁਪਏ ਨਹੀਂ ਦਿੰਦੇ ਤਾਂ ਅਸੀਂ ਤੁਹਾਨੂੰ ਮਾਰ ਦੇਵਾਂਗੇ, ਸਾਡੇ ਕੋਲ ਭਾਰਤ 'ਚ ਸਭ ਤੋਂ ਵਧੀਆ ਨਿਸ਼ਾਨੇਬਾਜ਼ ਹਨ।



ਇਹ ਈਮੇਲ ਮਿਲਣ ਤੋਂ ਬਾਅਦ, ਮੁਕੇਸ਼ ਅੰਬਾਨੀ ਦੇ ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ਦੇ ਆਧਾਰ 'ਤੇ,



ਪੁਲਿਸ ਨੇ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।



ਅਜਿਹਾ ਨਹੀਂ ਹੈ ਕਿ ਮੁਕੇਸ਼ ਅੰਬਾਨੀ ਨੂੰ ਪਹਿਲੀ ਵਾਰ ਧਮਕੀ ਮਿਲੀ ਹੈ।



ਇਸ ਤੋਂ ਪਹਿਲਾਂ ਇਸ ਸਾਲ ਫਰਵਰੀ ਮਹੀਨੇ 'ਚ ਇਕ ਵਿਅਕਤੀ ਨੇ ਨਾਗਪੁਰ ਪੁਲਸ ਕੰਟਰੋਲ ਰੂਮ 'ਤੇ ਫੋਨ ਕਰਕੇ ਮੁਕੇਸ਼ ਅੰਬਾਨੀ ਦੇ ਐਂਟੀਲੀਆ ਸਥਿਤ ਘਰ 'ਚ ਧਮਾਕਾ ਕਰਨ ਦੀ ਧਮਕੀ ਦਿੱਤੀ ਸੀ।



ਧਮਕੀ ਮਿਲਣ ਤੋਂ ਤੁਰੰਤ ਬਾਅਦ ਐਂਟੀਲੀਆ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ।