ਬਾਲੀਵੁੱਡ ਦੇ ਦਬੰਗ ਯਾਨੀ ਸਲਮਾਨ ਖਾਨ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਿਸ ਕਾਰਨ ਪੂਰੇ ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ਹੈ।



ਹਾਲ ਹੀ 'ਚ ਇਕ ਵਿਅਕਤੀ ਨੇ ਮੁੰਬਈ ਪੁਲਿਸ ਦੇ ਕੰਟਰੋਲ ਰੂਮ 'ਤੇ ਫੋਨ ਕਰਕੇ ਸਲਮਾਨ ਖਾਨ ਨੂੰ ਮਾਰਨ ਲਈ ਕਿਹਾ ਸੀ। ਜਿਸ ਨੂੰ ਹੁਣ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।



ਸੂਤਰਾਂ ਮੁਤਾਬਕ ਧਮਕੀ ਦੇਣ ਵਾਲਾ ਵਿਅਕਤੀ ਨਾਬਾਲਗ ਹੈ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।



ਸੂਤਰਾਂ ਮੁਤਾਬਕ ਸਲਮਾਨ ਨੂੰ ਧਮਕੀ ਦੇਣ ਵਾਲਾ ਇਹ ਵਿਅਕਤੀ ਨਾਬਾਲਗ ਹੈ। ਜਿਸ ਬਾਰੇ ਹੁਣ ਪੁਲਿਸ ਦਾ ਕਹਿਣਾ ਹੈ ਕਿ ਇਸ ਕਾਲ ਵਿੱਚ ਕੋਈ ਗੰਭੀਰਤਾ ਨਹੀਂ ਹੈ।



ਕਿਉਂਕਿ ਇਹ ਕਾਲ ਇੱਕ ਨਾਬਾਲਗ ਲੜਕੇ ਵੱਲੋਂ ਕੀਤੀ ਗਈ ਸੀ।



ਇਸ ਦੇ ਨਾਲ ਹੀ ਸੂਤਰਾਂ ਨੇ ਇਹ ਵੀ ਦੱਸਿਆ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਕਿ ਉਸ ਵਿਅਕਤੀ ਨੇ ਅਜਿਹਾ ਕਿਉਂ ਕੀਤਾ।



ਦੱਸ ਦੇਈਏ ਕਿ ਇਸ ਨਾਬਾਲਗ ਵਿਅਕਤੀ ਨੇ ਪੁਲਿਸ ਕੰਟਰੋਲ ਰੂਮ ਵਿੱਚ ਸਲਮਾਨ ਖਾਨ ਨੂੰ ਫੋਨ ਕੀਤਾ ਸੀ।



ਜਿਸ ਵਿੱਚ ਉਸਨੇ ਕਿਹਾ ਸੀ ਕਿ ਉਹ ਆਉਣ ਵਾਲੀ 30 ਤਰੀਕ ਨੂੰ ਸਲਮਾਨ ਖਾਨ ਨੂੰ ਮਾਰ ਦੇਵੇਗਾ।



ਇਸ ਦੌਰਾਨ ਫੋਨ ਕਰਨ ਵਾਲੇ ਨੇ ਆਪਣਾ ਨਾਂ ਰੌਕੀ ਭਾਈ ਦੱਸਿਆ ਸੀ।



ਨਾਲ ਹੀ ਇਹ ਵੀ ਕਿਹਾ ਗਿਆ ਕਿ ਉਹ ਜੋਧਪੁਰ ਦਾ ਰਹਿਣ ਵਾਲਾ ਹੈ ਅਤੇ ਗਊ ਰੱਖਿਅਕ ਹੈ।