ਪਾਣੀ ਦੇ ਸੋਮਿਆਂ ਵਿਚ ਦੂਸ਼ਿਤ ਚੀਜ਼ਾਂ ਪਾਉਣ ਨਾਲ ਉਸ ਵਿਚ ਆਕਸੀਜਨ ਦੀ ਮਾਤਰਾ ਵੀ ਘੱਟ ਜਾਂਦੀ ਹੈ।

ਕਈ ਚੀਜ਼ਾਂ ਪਾਣੀ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਇਸ ਨਾਲ ਪਾਣੀ ਵਿਚ ਰਹਿਣ ਵਾਲੇ ਜਲਜੀਵਾਂ ਦੀ ਮੌਤ ਵੀ ਹੁੰਦੀ ਹੈ।

ਇੱਕ ਸਿਹਤਮੰਦ ਵਾਤਾਵਰਣ ਵਿੱਚ ਰਹਿਣਾ ਸਾਡੇ ਸਾਰਿਆਂ ਲਈ ਬਹੁਤ ਮਹੱਤਵਪੂਰਨ ਹੈ।

ਸੂਰਜੀ ਊਰਜਾ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਪਣੇ ਘਰਾਂ ਵਿੱਚ ਸੋਲਰ ਪੈਨਲ ਲਗਾਉਣੇ ਚਾਹੀਦੇ ਹਨ।

ਬਿਜਲੀ ਪ੍ਰਦੂਸ਼ਣ ਰੋਕਣ ਲਈ ਇਲੈਕਟ੍ਰੀਸਿਟੀ ਦੀ ਥਾਂ ਸੋਲਰ ਪੈਲਨ ਨਾਲ ਵਾਤਾਵਰਨ ਨੂੰ ਬਚਾਇਆ ਜਾ ਸਕਦੈ।

ਸਿਗਰਟ ਨਾ ਸਿਰਫ਼ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ ਸਗੋਂ ਵਾਤਾਵਰਨ ਨੂੰ ਵੀ ਨੁਕਸਾਨ ਪਹੁੰਚਾਉਂਦੀ ਹੈ।

ਵਾਹਨਾਂ ਵਿੱਚੋਂ ਨਿਕਲਣ ਵਾਲਾ ਧੂੰਆਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦਾ ਹੈ ਅਤੇ ਸਾਹ ਪ੍ਰਣਾਲੀ ਨੂੰ ਪ੍ਰਭਾਵਿਤ ਕਰਦਾ ਹੈ।

ਅੱਜ ਦੇ ਯੁੱਗ ਵਿੱਚ ਜਦੋਂ ਪ੍ਰਦੂਸ਼ਣ ਕਾਰਨ ਮਨੁੱਖ ਹੀ ਨਹੀਂ ਸਗੋਂ ਜਾਨਵਰਾਂ ਦੀ ਜਾਨ ਵੀ ਖਤਰੇ ਵਿੱਚ ਹੈ।

ਰੋਜ਼ਾਨਾ ਦੀ ਰੁਟੀਨ ਦੀਆਂ ਕੁਝ ਛੋਟੀਆਂ-ਛੋਟੀਆਂ ਚੀਜ਼ਾਂ ਨਾਲ ਵਾਤਾਵਰਣ ਨੂੰ ਬਹੁਤ ਨੁਕਸਾਨ ਪਹੁੰਚਦਾ ਹੈ, ਜਿਸਤੋਂ ਬਚਣ ਦੀ ਲੋੜ ਹੈ।

ਇਸ ਲਈ ਅੱਜ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ 'ਤੇ ਜੋ ਗੱਲਾਂ ਦੱਸੀਆਂ ਹਨ, ਉਸਨੂੰ ਅਪਣਾਉਣ ਦੀ ਜ਼ਰੂਰਤ ਹੈ।

ਸਿਗਰਟਨੋਸ਼ੀ ਤੁਹਾਡੇ ਸਾਹ ਦੀ ਨਾਲੀ, ਫੇਫੜਿਆਂ, ਦਿਲ ਆਦਿ ਨੂੰ ਹੀ ਨਹੀਂ ਬਲਕਿ ਵਾਤਾਵਰਨ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ।