ਨਿੰਮ ਦਾ ਸਵਾਦ ਬਹੁਤ ਕੌੜਾ ਹੁੰਦਾ ਹੈ ਪਰ ਇਸ ਦਾ ਸੇਵਨ ਸਿਹਤ ਲਈ ਕਾਫੀ ਫਾਇਦੇਮੰਦ ਮੰਨਿਆ ਜਾਂਦਾ ਹੈ। ਨਿੰਮ ਦੀ ਵਰਤੋਂ ਸਦੀਆਂ ਤੋਂ ਆਯੁਰਵੇਦ 'ਚ ਦਵਾਈ ਦੇ ਤੌਰ 'ਤੇ ਕੀਤੀ ਜਾਂਦੀ ਹੈ।



ਬਦਲਦੇ ਮੌਸਮ 'ਚ ਖੁਦ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਨਿੰਮ ਦੀਆਂ ਪੱਤੀਆਂ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਤੁਸੀਂ ਮੌਸਮੀ ਬਿਮਾਰੀਆਂ ਤੋਂ ਬਚ ਸਕਦੇ ਹੋ।



ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਨਿੰਮ ਦੀਆਂ ਪੱਤੀਆਂ ਤੁਹਾਡੇ ਲਈ ਵਰਦਾਨ ਤੋਂ ਘੱਟ ਨਹੀਂ। ਇਨ੍ਹਾਂ ਪੱਤੀਆਂ ਦੇ ਸੇਵਨ ਨਾਲ ਬਲੱਡ ਸ਼ੂਗਰ ਨੂੰ ਨਾਰਮਲ ਕੀਤਾ ਜਾ ਸਕਦਾ ਹੈ।



ਨਿੰਮ ਦੀਆਂ ਪੱਤੀਆਂ ਵਿੱਚ ਫਾਈਬਰ ਕਾਫ਼ੀ ਮਾਤਰਾ 'ਚ ਪਾਇਆ ਜਾਂਦਾ ਹੈ ਜੋ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦਗਾਰ ਹੁੰਦਾ ਹੈ।



ਨਿੰਮ ਦੀਆਂ ਪੱਤੀਆਂ 'ਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ, ਜੋ ਲਿਵਰ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਇਨ੍ਹਾਂ ਦੇ ਸੇਵਨ ਨਾਲ ਸਰੀਰ 'ਚੋਂ ਜ਼ਹਿਰੀਲੇ ਪਦਾਰਥ ਬਾਹਰ ਨਿਕਲਦੇ ਹਨ,



ਨਿੰਮ ਦੀਆਂ ਪੱਤੀਆਂ 'ਚ ਐਂਟੀਫੰਗਲ ਅਤੇ ਐਂਟੀਵਾਇਰਲ ਗੁਣ ਮੌਜੂਦ ਹੁੰਦੇ ਹਨ। ਇਨ੍ਹਾਂ ਪੱਤੀਆਂ ਨੂੰ ਇਮਿਊਨਿਟੀ ਬੂਸਟਰ ਵਜੋਂ ਜਾਣਿਆ ਜਾਂਦਾ ਹੈ।



ਨਿੰਮ ਦੀਆਂ ਪੱਤੀਆਂ ਬਦਲਦੇ ਮੌਸਮ ਵਿੱਚ ਜ਼ੁਕਾਮ, ਖਾਂਸੀ, ਗਲੇ ਦੀ ਖਰਾਸ਼ ਆਦਿ ਸਮੱਸਿਆਵਾਂ ਤੋਂ ਰਾਹਤ ਦਿੰਦੀਆਂ ਹਨ।