Neeru Bajwa Beautiful Pictures: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਫਿਲਮ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਹ ਪ੍ਰੋਫੈਸ਼ਨਲ ਦੇ ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹਿੰਦੀ ਹੈ। ਇਨ੍ਹੀਂ ਦਿਨੀਂ ਨੀਰੂ ਬਾਜਵਾ ਆਪਣੀ ਫਿਲਮ ਬੂਹੇ ਬਾਰੀਆਂ ਨੂੰ ਲੈ ਹਰ ਪਾਸੇ ਛਾਈ ਹੋਈ ਹੈ। ਇਸ ਫਿਲਮ ਵਿੱਚ ਨੀਰੂ ਪਹਿਲੀ ਵਾਰ ਇੱਕ ਵੱਖਰੇ ਅੰਦਾਜ਼ ਵਿੱਚ ਵਿਖਾਈ ਦੇਵੇਗੀ। ਇਸ ਵਿਚਾਲੇ ਨੀਰੂ ਬਾਜਵਾ ਦੇ ਨਾਲ-ਨਾਲ ਫਿਲਮ ਦੀ ਸਟਾਰ ਕਾਸਟ ਬੂਹੇ ਬਾਰੀਆਂ ਦੇ ਪ੍ਰਮੋਸ਼ਨ ਵਿੱਚ ਜੁੱਟੀ ਹੋਈ ਹੈ। ਇਸਦੇ ਨਾਲ ਹੀ ਨੀਰੂ ਨੇ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ। ਨੀਰੂ ਦੀਆਂ ਇਨ੍ਹਾਂ ਤਸਵੀਰਾਂ ਨੂੰ ਵੇਖ ਪ੍ਰਸ਼ੰਸਕ ਵੀ ਆਪਣਾ ਦਿਲ ਹਾਰ ਬੈਠੇ ਹਨ। ਨੀਰੂ ਦਾ ਸਾਦਗੀ ਭਰਿਆ ਅੰਦਾਜ਼ ਪ੍ਰਸ਼ੰਸਕਾਂ ਦਾ ਮਨ ਮੋਹ ਰਿਹਾ ਹੈ। ਅਦਾਕਾਰਾ ਦੀਆਂ ਤਸਵੀਰਾਂ ਉੱਪਰ ਫੈਨਜ਼ ਵੱਲੋਂ ਲਗਾਤਾਰ ਹਾਰਟ ਇਮੋਜ਼ੀ ਸ਼ੇਅਰ ਕੀਤੇ ਜਾ ਰਹੇ ਹਨ। ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਦੀ ਫਿਲਮ 'ਕਲੀ ਜੋਟਾ' ਇਸੇ ਸਾਲ ਰਿਲੀਜ਼ ਹੋਈ ਸੀ। ਇਸ ਫਿਲਮ 'ਚ ਉਸ ਦੇ ਰਾਬੀਆ ਦੇ ਕਿਰਦਾਰ ਨੂੰ ਖੂਬ ਪਸੰਦ ਕੀਤਾ ਗਿਆ ਸੀ। ਇਸ ਦੇ ਨਾਲ ਨਾਲ ਨੀਰੂ ਦੀ ਫਿਲਮ 'ਬੂਹੇ ਬਾਰੀਆਂ' ਵੀ 15 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਨੀਰੂ ਬਾਜਵਾ ਹਾਲ ਹੀ 'ਚ ਰਣਜੀਤ ਬਾਵਾ ਨਾਲ ਪੰਜਾਬੀ ਗਾਣੇ 'ਪੰਜਾਬ ਵਰਗੀ' 'ਚ ਨਜ਼ਰ ਆਈ। ਜਿਸਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲਿਆ। ਦੱਸ ਦੇਈਏ ਕਿ ਇਸ ਫਿਲਮ ਵਿੱਚ ਨੀਰੂ ਪਹਿਲੀ ਵਾਰ ਆਪਣੀ ਭੈਣ ਰੁਬੀਨਾ ਬਾਜਵਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਵੇਗੀ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਫਿਲਹਾਲ ਨੀਰੂ ਬਾਜਵਾ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਖੂਬਸੂਰਤ ਤਸਵੀਰਾਂ ਰਾਹੀਂ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਰਹੀ ਹੈ।