ਪੰਜਾਬੀ ਅਦਾਕਾਰਾ ਨੀਰੂ ਬਾਜਵਾ ਆਪਣੀਆਂ ਫਿਲਮਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੀ ਹੈ।



ਦਰਅਸਲ, ਇਨ੍ਹੀਂ ਦਿਨੀਂ ਅਦਾਕਾਰਾ ਫਿਲਮੀ ਲਾਈਮਲਾਈਟ ਤੋਂ ਦੂਰ ਆਪਣੇ ਪਰਿਵਾਰ ਨਾਲ ਖਾਸ ਸਮਾਂ ਬਤੀਤ ਕਰ ਰਹੀ ਹੈ।



ਜਿਸਦੀਆਂ ਸ਼ਾਨਦਾਰ ਤਸਵੀਰਾਂ ਅਤੇ ਵੀਡੀਓ ਅਦਾਕਾਰਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੇ ਕੀਤੇ ਗਏ ਹਨ।



ਇਨ੍ਹਾਂ ਤਸਵੀਰਾਂ ਅਤੇ ਵੀਡੀਓ ਵਿੱਚ ਤੁਸੀ ਨੀਰੂ ਬਾਜਵਾ ਦੀ ਖੁਸ਼ੀ ਨੂੰ ਦੇਖ ਆਪਣੀਆਂ ਨਜ਼ਰਾਂ ਨਹੀਂ ਹਟਾ ਪਾਓਗੇ।



ਦੱਸ ਦੇਈਏ ਕਿ ਅਦਾਕਾਰਾ ਵੱਲੋਂ ਪਹਿਲਾਂ ਆਪਣੇ ਪਤੀ ਹੈਰੀ ਜੰਧਵਾ ਨਾਲ ਘੋੜਸਵਾਰੀ ਕਰਦੇ ਹੋਏ ਤਸਵੀਰ ਅਤੇ ਵੀਡੀਓ ਸਾਂਝੀ ਕੀਤੀ ਗਈ।



ਇਸ ਤੋਂ ਬਾਅਦ ਨੀਰੂ ਬਾਜਵਾ ਨੇ ਡਾਂਸ ਕਰਦੇ ਹੋਏ ਕਲੱਬ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।



ਇਨ੍ਹਾਂ ਤਸਵੀਰਾਂ ਨੂੰ ਦੇਖ ਤੁਸੀ ਨੀਰੂ ਦੀ ਖੁਸ਼ੀ ਦਾ ਅੰਦਾਜ਼ਾ ਲਗਾ ਸਕਦੇ ਹੋ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸ਼ਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਉਹ ਕਮੈਂਟ ਕਰ ਪਿਆਰ ਦੀ ਵਰਖਾ ਕਰ ਰਹੇ ਹਨ।



ਕਾਬਿਲੇਗੌਰ ਹੈ ਕਿ ਅਦਾਕਾਰਾ ਦੀ ਫਿਲਮ 'ਕਲੀ ਜੋਟਾ' ਬਲਾਕਬਸਟਰ ਸਾਬਤ ਹੋਈ ਹੈ। ਫਿਲਮ ਨੇ ਕਰੋੜਾਂ ਦਾ ਕਾਰੋਬਾਰ ਕੀਤਾ।



ਇਸ ਦੇ ਨਾਲ ਨਾਲ ਇਹ ਫਿਲਮ ਪੂਰੀ ਦੁਨੀਆ 'ਚ ਬੈਠੇ ਦਰਸ਼ਕਾਂ ਵੱਲੋਂ ਪਸੰਦ ਕੀਤੀ ਗਈ। ਨੀਰੂ ਦੀ ਫਿਲਮ ਚੱਲ ਜ਼ਿੰਦੀਏ ਨੂੰ ਵੀ ਦਰਸ਼ਕਾਂ ਦਾ ਉਨ੍ਹਾਂ ਹੀ ਰਿਸਪਾਂਸ ਮਿਲਿਆ।



ਦੱਸ ਦੇਈਏ ਕਿ ਹਾਲੀਵੁੱਡ ਫਿਲਮ ਦੇ ਨਾਲ-ਨਾਲ ਅਦਾਕਾਰਾ ਨੇ ਆਪਣੀ ਫਿਲਮ ਬੂਹੇ ਬਾਰੀਆਂ ਦਾ ਵੀ ਐਲਾਨ ਕੀਤਾ ਸੀ। ਇਹ ਫਿਲਮ ਸਤੰਬਰ ਮਹੀਨੇ 29 ਤਰੀਕ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।