ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਉਹ ਇਸ ਸਾਲ ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਦੇ ਨਾਲ ਫਿਲਮ 'ਕਲੀ ਜੋਟਾ' 'ਚ ਨਜ਼ਰ ਆਈ ਸੀ। ਫਿਲਮ 80-90 ਦੇ ਦਹਾਕਿਆਂ ਦੀ ਔਰਤ ਦੀ ਕਹਾਣੀ ਹੈ, ਜਿਸ ਨੂੰ ਉਸ ਦੇ ਹੱਕਾਂ ਲਈ ਲੜਨਾ ਪੈਂਦਾ ਹੈ। ਇਸ ਫਿਲਮ ਨੇ ਲਗਭਗ 50 ਦਿਨਾਂ ਤੱਕ ਸਿਨੇਮਾਘਰਾਂ 'ਚ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ, ਤੇ ਹੁਣ ਇਹ ਫਿਲਮ ਓਟੀਟੀ ਪਲੇਟਫਾਰਮ ਚੌਪਾਲ ਟੀਵੀ 'ਤੇ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਦੀ ਇੱਕ ਵੀਡੀਓ ਓਟੀਟੀ ਪਲੇਟਫਾਰਮ ਚੌਪਾਲ ਟੀਵੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਲਿਿਖਿਆ ਨਜ਼ਰ ਆ ਰਿਹਾ ਹੈ ਕਿ 'ਕਲੀ ਜੋਟਾ' ਫਿਲਮ ਅਪ੍ਰੈਲ ਮਹੀਨੇ 'ਚ ਓਟੀਟੀ 'ਤੇ ਦਸਤਕ ਦੇਵੇਗੀ। ਦੱਸ ਦਈਏ ਫਿਲਮ ਅਪ੍ਰੈਲ ਮਹੀਨੇ ਦੇ ਕਿਸ ਦਿਨ ਰਿਲੀਜ਼ ਹੋਵੇਗੀ, ਹਾਲੇ ਇਸ ਦੇ ਬਾਰੇ ਕੋਈ ਅਪਡੇਟ ਸਾਹਮਣੇ ਨਹੀਂ ਆਈ ਹੈ, ਪਰ ਇਨ੍ਹਾਂ ਜ਼ਰੂਰ ਹੈ ਕਿ ਇਹ ਫਿਲਮ ਅਪ੍ਰੈਲ 'ਚ ਹੀ ਓਟੀਟੀ 'ਤੇ ਦਸਤਕ ਦੇਵੇਗੀ। ਫੈਨਜ਼ ਇਸ ਫਿਲਮ ਦੇ ਓਟੀਟੀ 'ਤੇ ਰਿਲੀਜ਼ ਹੋਣ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕਾਬਿਲੇਗ਼ੌਰ ਹੈ ਕਿ ਫਿਲਮ 'ਚ ਨੀਰੂ ਬਾਜਵਾ, ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਮੁੱਖ ਕਿਰਦਾਰਾਂ 'ਚ ਨਜ਼ਰ ਆਏ ਸੀ। ਇਹ ਫਿਲਮ 3 ਫਰਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ।