Neeru Bajwa Punjabi Suit Pics: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਨੀਰੂ ਪਿਛਲੇ ਡੇਢ ਦਹਾਕੇ ਤੋਂ ਵੀ ਜ਼ਿਆਦਾ ਸਮੇਂ ਤੋਂ ਪੰਜਾਬੀ ਸਿਨੇਮਾ 'ਤੇ ਰਾਜ ਕਰ ਰਹੀ ਹੈ।



ਨੀਰੂ ਉਨ੍ਹਾਂ ਅਭਿਨੇਤਰੀਆਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦੀ ਹੈ।



ਇਸ ਵਿਚਾਲੇ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ।



ਅਦਾਕਾਰਾ ਨੀਰੂ ਦੀਆਂ ਇਹ ਤਸਵੀਰਾਂ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਰਹੀਆਂ ਹਨ। ਪੰਜਾਬੀ ਲੁੱਕ ਵਿੱਚ ਅਦਾਕਾਰਾ ਦੇ ਚਿਹਰੇ ਦੀ ਚਮਕ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਰਹੀਆਂ ਹਨ।



ਦੱਸ ਦੇਈਏ ਕਿ ਇਸ ਸਾਲ ਨੀਰੂ 'ਕਲੀ ਜੋਟਾ', 'ਚੱਲ ਜਿੰਦੀਏ' ਤੇ 'ਬੂਹੇ ਬਾਰੀਆਂ' ਵਰਗੀਆਂ ਫਿਲਮਾਂ 'ਚ ਨਜ਼ਰ ਆਈ ਸੀ।



ਇਨ੍ਹਾਂ ਫਿਲਮਾਂ 'ਚ ਨੀਰੂ ਨੇ ਆਪਣੀ ਜ਼ਬਰਦਸਤ ਪਰਫਾਰਮੈਂਸ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਸੀ।



ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਲਈ ਸਾਲ 2023 ਕਾਫੀ ਵਧੀਆ ਰਿਹਾ ਹੈ। ਨੀਰੂ ਦੀਆਂ ਇਸ ਸਾਲ 3 ਫਿਲਮਾਂ ਰਿਲੀਜ਼ ਹੋਈਆਂ ਸੀ ਅਤੇ ਤਿੰਨੇ ਹੀ ਫਿਲਮਾਂ ਨੇ ਬਾਕਸ ਆਫਿਸ 'ਤੇ ਕਾਫੀ ਵਧੀਆ ਕਾਰੋਬਾਰ ਕੀਤਾ।



ਨੀਰੂ ਨਾ ਸਿਰਫ ਪੰਜਾਬੀ ਫਿਲਮਾਂ ਬਲਕਿ ਹਾਲੀਵੁੱਡ ਵਿੱਚ ਐਂਟਰੀ ਕਰ ਦੁਨੀਆ ਭਰ ਵਿੱਚ ਪੰਜਾਬੀਆਂ ਦਾ ਨਾਂਅ ਰੌਸ਼ਨ ਕਰ ਚੁੱਕੀ ਹੈ।



ਵਰਕਫਰੰਟ ਦੀ ਗੱਲ ਕਰਿਏ ਤਾਂ ਨੀਰੂ ਇਨ੍ਹੀਂ ਦਿਨੀਂ ਆਪਣੀ ਫਿਲਮ ਜੱਟ ਐਂਡ ਜੁਲੀਅਟ ਦੀ ਸ਼ੂਟਿੰਗ ਵਿੱਚ ਵਿਅਸਤ ਚੱਲ ਰਹੀ ਹੈ। ਇਸ ਤੋਂ ਇਲਾਵਾ ਨੀਰੂ ਫਿਲਮ ਸ਼ਾਇਰ ਵਿੱਚ ਵਿਖਾਈ ਦਏਗੀ।



ਇਸ ਵਿੱਚ ਅਦਾਕਾਰਾ ਨੂੰ ਇੱਕ ਵਾਰ ਫਿਰ ਤੋਂ ਗਾਇਕ ਸਤਿੰਦਰ ਸਰਤਾਜ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦਏਗੀ। ਦੱਸ ਦੇਈਏ ਕਿ ਇਹ ਫਿਲਮ 19 ਅਪ੍ਰੈਲ ਸਾਲ 2024 ਵਿੱਚ ਰਿਲੀਜ਼ ਹੋਏਗੀ।