Neeru Bajwa Black Punjabi Suit: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਨੀਰੂ ਪਿਛਲੇ ਡੇਢ ਦਹਾਕੇ ਤੋਂ ਵੀ ਜ਼ਿਆਦਾ ਸਮੇਂ ਤੋਂ ਪੰਜਾਬੀ ਸਿਨੇਮਾ 'ਤੇ ਰਾਜ ਕਰਦੀ ਆ ਰਹੀ ਹੈ। ਨੀਰੂ ਉਨ੍ਹਾਂ ਅਭਿਨੇਤਰੀਆਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦੀ ਹੈ। ਇਸ ਵਿਚਾਲੇ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦਰਅਸਲ, ਇਨ੍ਹਾਂ ਤਸਵੀਰਾਂ ਵਿੱਚ ਨੀਰੂ ਬਾਜਵਾ ਬਲੈਕ ਕਲਰ ਦੇ ਸੂਟ ਵਿੱਚ ਕਹਿਰ ਢਾਉਂਦੇ ਹੋਏ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਵਿੱਚ ਅਦਾਕਾਰਾ ਦੀ ਸਾਦਗੀ ਹਰ ਕਿਸੇ ਦਾ ਧਿਆਨ ਖਿੱਚ ਰਹੀ ਹੈ। ਨੀਰੂ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨੀਰੂ ਬਲੈਕ ਰੰਗ ਦੇ ਸੂਟ 'ਚ ਨਜ਼ਰ ਆਈ ਹੈ। ਅਦਾਕਾਰਾ ਨੀਰੂ ਬਲੈਕ ਰੰਗ ਦੇ ਸੂਟ ਵਿੱਚ ਕਾਤਿਲਲਾਨਾ ਨਜ਼ਰ ਆ ਰਹੀ ਹੈ ਅਤੇ ਉਸਨੇ ਵਾਲਾਂ ਨੂੰ ਬੰਨ੍ਹਿਆ ਹੋਇਆ ਹੈ ਅਤੇ ਗੋਲਡਨ ਏਅਰਰਿੰਗ ਪਾਏ ਹੋਏ ਹਨ। ਵਰਕਫਰੰਟ ਦੀ ਗੱਲ ਕਰਿਏ ਤਾਂ ਨੀਰੂ ਬਾਜਵਾ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਨਾਲ ਨਵੀਂ ਫਿਲਮ 'ਸ਼ਾਇਰ' 'ਚ ਨਜ਼ਰ ਆਵੇਗੀ। ਨੀਰੂ ਬਾਜਵਾ ਨੇ ਕਈ ਹਿੱਟ ਪੰਜਾਬੀ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਜਲਵਾ ਦਿਖਾ ਚੁੱਕੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨੀਰੂ ਫਿਲਮ 'ਬੂਹੇ ਬਾਰੀਆਂ' ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲਿਆ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਉਹ ਦਿਲਜੀਤ ਦੋਸਾਂਝ ਨਾਲ ਆਉਣ ਵਾਲੀ ਫਿਲਮ ''ਜੱਟ ਐਂਡ ਜੂਲੀਅਟ 3'' ਦੀ ਸ਼ੂਟਿੰਗ ਵਿੱਚ ਵਿਅਸਤ ਹੈ।