ਨੀਰੁੂ ਬਾਜਵਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਨੀਰੂ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੀ ਹੋਈ ਹੈ। ਨੀਰੂ ਬਾਜਵਾ ਦੀਆਂ ਇਸ ਸਾਲ ਹਾਲੇ ਤੱਕ 2 ਫਿਲਮਾਂ ਰਿਲੀਜ਼ ਹੋਈਆਂ ਹਨ, ਤੇ ਦੋਵੇਂ ਹੀ ਫਿਲਮਾਂ ਨਾ ਸਿਰਫ ਸੁਪਰਹਿੱਟ ਰਹੀਆਂ ਹਨ, ਬਲਕਿ ਇਨ੍ਹਾਂ ਫਿਲਮਾਂ ਨੇ ਬਾਕਸ ਆਫਿਸ ;ਤੇ ਵੀ ਸ਼ਾਨਦਾਰ ਕਮਾਈ ਕੀਤੀ ਹੈ। ਇਸ ਦੇ ਨਾਲ ਨਾਲ ਨੀਰੂ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਖੂਬ ਚਰਚਾ ਵਿਚ ਰਹਿੰਦੀ ਹੈ। ਹਾਲ ਹੀ 'ਚ ਨੀਰੂ ਨੇ ਆਪਣੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਫੈਨਜ਼ ਅਦਾਕਾਰਾ ਦੀ ਖੂਬਸੂਰਤੀ ਦੇ ਕਾਇਲ ਹੋ ਰਹੇ ਹਨ। ਇਨ੍ਹਾਂ ਵਿੱਚੋਂ ਕੁੁੱਝ ਤਸਵੀਰਾਂ 'ਚ ਨੀਰੂ ਵੈਸਟਰਨ ਕੱਪੜਿਆਂ 'ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ;ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸ ਦੇ ਨਾਲ ਨਾਲ ਨੀਰੂ ਕੁੱਝ ਤਸਵੀਰਾਂ 'ਚ ਸਾੜੀ ਵਿੱਚ ਵੀ ਨਜ਼ਰ ਆਈ ਹੈ। ਹਾਲਾਂਕਿ ਨੀਰੂ ਦੀ ਸਾੜੀ ਵਾਲੀ ਲੁੱਕ ਨੂੰ ਫੈਨਜ਼ ਜ਼ਿਆਦਾ ਪਸੰਦ ਕਰ ਰਹੇ ਹਨ। ਨੀਰੂ ਬਾਜਵਾ ਦੀ ਉਮਰ 42 ਸਾਲ ਹੈ, ਪਰ ਉਹ ਹਾਲੇ ਵੀ ਨੌਜਵਾਨ ਅਭਿਨੇਤਰੀਆਂ ਨੂੰ ਮਾਤ ਪਾਉਂਦੀ ਹੈ। ਇਸ ਦਾ ਸਬੂਤ ਇੱਥੋਂ ਹੀ ਮਿਲਦਾ ਹੈ ਕਿ ਉਨ੍ਹਾਂ ਨੇ 'ਕਲੀ ਜੋਟਾ' 'ਚ ਕਾਲਜ ਵਾਲੀ ਕੁੜੀ ਦਾ ਕਿਰਦਾਰ ਨਿਭਾਇਆ ਸੀ ਇਸ ਫਿਲਮ 'ਚ ਨੀਰੂ ਬਾਜਵਾ ਨੇ ਰਾਬੀਆ ਦਾ ਕਿਰਦਾਰ ਨਿਭਾਇਆ ਸੀ।