ਨੀਰੂ ਬਾਜਵਾ ਨੇ ਆਪਣੀਆਂ ਬਿਲਕੁਲ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦਾ ਸੁਪਰ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਅਦਾਕਾਰਾ ਨੇ ਕਾਲੇ ਰੰਗ ਦੀ ਡਰੈੱਸ ਪਹਿਨੀ ਹੋਈ ਹੈ। ਇਸ ਦੇ ਨਾਲ ਨਾਲ ਉਨ੍ਹਾਂ ਨੇ ਹੈਵੀ ਵੈਸਟਰਨ ਜਿਊਲਰੀ ਵੀ ਕੈਰੀ ਕੀਤੀ ਹੈ। ਉਨ੍ਹਾਂ ਨੇ ਵਾਲਾਂ ਦੀ ਪੋਨੀ ਟੇਲ ਬਣਾ ਕੇ ਆਪਣੇ ਲੁੱਕ ਨੂੰ ਕੰਪਲੀਟ ਕੀਤਾ ਫੈਨਜ਼ ਨੀਰੂ ਦੀਆਂ ਇਨ੍ਹਾਂ ਤਸਵੀਰਾਂ 'ਤੇ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ। ਅਦਾਕਾਰਾ ਦਾ ਬਿਲਕੁਲ ਨਵਾਂ ਤੇ ਵੱਖਰਾ ਅੰਦਾਜ਼ ਸਭ ਦਾ ਦਿਲ ਜਿੱਤ ਰਿਹਾ ਹੈ। ਦੱਸ ਦਈਏ ਕਿ 42 ਸਾਲ ਦੀ ਉਮਰ 'ਚ ਨੀਰੂ ਬਾਜਵਾ ਨੌਜਵਾਨ ਅਭਿਨੇਤਰੀਆਂ ਨੂੰ ਟੱਕਰ ਦਿੰਦੀ ਹੈ। ਉਨ੍ਹਾਂ ਦੀ ਖੂਬਸੂਰਤੀ ਸਾਹਮਣੇ ਬਾਲੀਵੁੱਡ ਅਭਿਨੇਤਰੀਆਂ ਵੀ ਫੇਲ੍ਹ ਲੱਗਦੀਆਂ ਹਨ। ਕਾਬਿਲੇਗ਼ੌਰ ਹੈ ਕਿ ਨੀਰੁੂ ਬਾਜਵਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਨੀਰੂ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੀ ਹੋਈ ਹੈ। ਨੀਰੂ ਬਾਜਵਾ ਦੀਆਂ ਇਸ ਸਾਲ ਹਾਲੇ ਤੱਕ 2 ਫਿਲਮਾਂ ਰਿਲੀਜ਼ ਹੋਈਆਂ ਹਨ, ਤੇ ਦੋਵੇਂ ਹੀ ਫਿਲਮਾਂ ਨਾ ਸਿਰਫ ਸੁਪਰਹਿੱਟ ਰਹੀਆਂ ਹਨ, ਬਲਕਿ ਇਨ੍ਹਾਂ ਫਿਲਮਾਂ ਨੇ ਬਾਕਸ ਆਫਿਸ ;ਤੇ ਵੀ ਸ਼ਾਨਦਾਰ ਕਮਾਈ ਕੀਤੀ ਹੈ।