Neeru Bajwa thanked the fans For birthday Wishes: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਨੀਰੂ ਨੇ ਆਪਣੀ ਦਮਦਾਰ ਅਦਾਕਾਰੀ ਨਾਲ ਸਜੀਆਂ ਕਈ ਸ਼ਾਨਦਾਰ ਫਿਲਮਾਂ ਪੰਜਾਬੀ ਸਿਨੇਮਾ ਜਗਤ ਨੂੰ ਦਿੱਤੀਆਂ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਨੀਰੂ ਬਾਜਵਾ ਨੇ ਆਪਣਾ 43ਵਾਂ ਜਨਮਦਿਨ ਮਨਾਇਆ। ਅਦਾਕਾਰਾ ਦੀ ਫਿਟਨੈੱਸ ਅਤੇ ਖੂਬਸੂਰਤੀ ਨੂੰ ਦੇਖ ਤੁਸੀ ਉਨ੍ਹਾਂ ਦੀ ਉਮਰ ਦਾ ਅੰਦਾਜ਼ਾ ਨਹੀ ਲਗਾ ਸਕਦੇ। ਉਹ 18 ਸਾਲ ਦੀਆਂ ਮੁਟਿਆਰਾਂ ਨੂੰ ਵੀ ਮਾਤ ਦਿੰਦੀ ਹੈ। ਨੀਰੂ ਬਾਜਵਾ ਨੇ ਜਨਮਦਿਨ ਮੌਕੇ ਵਧਾਈ ਦੇਣ ਵਾਲੇ ਫਿਲਮੀ ਸਿਤਾਰਿਆਂ ਅਤੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ। ਨੀਰੂ ਨੇ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕਰ ਪ੍ਰਸ਼ੰਸਕਾਂ ਦਾ ਸ਼ੁਕਰੀਆ ਅਦਾ ਕੀਤਾ। ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਤਸਵੀਰਾਂ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਧੰਨਵਾਦ ਵਧਾਈਆਂ ਲਈ... I am blessed...#birthdaygirl ਜਾਣਕਾਰੀ ਲਈ ਦੱਸ ਦੇਈਏ ਕਿ 26 ਅਗਸਤ ਨੂੰ ਨੀਰੂ ਬਾਜਵਾ ਆਪਣਾ 43ਵਾਂ ਜਨਮਦਿਨ ਮਨਾਇਆ। ਇਸ ਮੌਕੇ ਰੁਬੀਨਾ ਨੇ ਵੀ ਆਪਣੀ ਭੈਣ ਨੂੰ ਖਾਸ ਤਰੀਕੇ ਨਾਲ ਜਨਮਦਿਨ ਦੀ ਵਧਾਈ ਦਿੱਤੀ। ਵਰਕਫਰੰਟ ਦੀ ਗੱਲ ਕਰਿਏ ਤਾਂ ਬਹੁਤ ਜਲਦ ਨੀਰੂ ਭੈਣ ਰੁਬੀਨਾ ਨਾਲ ਪਰਦੇ ਉੱਪਰ ਇੱਕ ਖਾਸ ਅਤੇ ਵੱਖਰਾ ਕਿਰਦਾਰ ਨਿਭਾਉਂਦੇ ਹੋਏ ਦਿਖਾਈ ਦੇਵੇਗੀ। ਦਰਅਸਲ, ਪਹਿਲੀ ਵਾਰ ਦੋਵੇਂ ਭੈਣਾਂ ਇੱਕੋਂ ਫਿਲਮ ਵਿੱਚ ਇਕੱਠੇ ਕੰਮ ਕਰਦੇ ਹੋਏ ਨਜ਼ਰ ਆਉਣਗੀਆਂ। ਦੱਸ ਦੇਈਏ ਕਿ ਫਿਲਮ ਬੂਹੇ ਬਾਰੀਆਂ ਰਾਹੀਂ ਦੋਵੇਂ ਜਲਵਾ ਦਿਖਾਉਣ ਲਈ ਤਿਆਰ ਹਨ, ਇਹ ਫਿਲਮ 15 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।