Diljit dosanjh Mouni Roy new song LOVE YA Poster Out: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਵੱਲੋਂ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦਾ ਖਾਸ ਤੋਹਫ਼ਾ ਦਿੱਤਾ ਗਿਆ ਹੈ।



ਦੱਸ ਦੇਈਏ ਕਿ ਦੋਸਾਂਝਾਵਾਲੇ ਨੇ ਆਪਣੇ ਨਵੇਂ ਗੀਤ ਲਵ ਯਾ... ਦਾ ਪੋਸਟਰ ਰਿਲੀਜ਼ ਕਰ ਦਿੱਤਾ ਹੈ। ਇਸ ਗੀਤ ਵਿੱਚ ਉਨ੍ਹਾਂ ਨਾਲ ਅਦਾਕਾਰਾ ਮੌਨੀ ਰਾਏ ਆਪਣੀ ਹੌਟਨੇਸ ਦਾ ਤੜਕਾ ਲਗਾਉਂਦੇ ਹੋਏ ਵਿਖਾਈ ਦਏਗੀ।



ਪੋਸਟਰ ਵਿੱਚ ਦਿਲਜੀਤ ਅਤੇ ਮੌਨੀ ਦਾ ਖੂਬਸੂਰਤ ਅੰਦਾਜ਼ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ਼ ਖਿੱਚ ਰਿਹਾ ਹੈ। ਜਿਸ ਤੋਂ ਬਾਅਦ ਉਨ੍ਹਾਂ ਦਾ ਗੀਤ ਦੇ ਰਿਲੀਜ਼ ਹੋਣ ਨੂੰ ਲੈ ਉਤਸ਼ਾਹ ਹੋਰ ਵੀ ਵੱਧ ਗਿਆ ਹੈ।



ਦੱਸ ਦੇਈਏ ਕਿ ਦਿਲਜੀਤ ਦੋਸਾਂਝ ਅਤੇ ਮੌਨੀ ਰਾਏ ਦਾ ਇਹ ਗੀਤ 9 ਜਨਵਰੀ ਨੂੰ ਰਿਲੀਜ਼ ਹੋਏਗਾ। ਇਸ ਗੀਤ ਨੂੰ ਲੈ ਪ੍ਰਸ਼ੰਸਕਾਂ ਵਿੱਚ ਉਤਸ਼ਾਹ ਹੋਰ ਵੀ ਵੱਧ ਗਿਆ ਹੈ।



ਦਰਸ਼ਕਾਂ ਨੂੰ ਦਿਲਜੀਤ ਵੱਲ਼ੋਂ ਨਵੇਂ ਸਾਲ ਦੀ ਦਿੱਤੀ ਵਧਾਈ ਅਤੇ ਇਹ ਖਾਸ ਤੋਹਫ਼ਾ ਬੇਹੱਦ ਪਸੰਦ ਆ ਰਿਹਾ ਹੈ।



ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਦੋਸਾਂਝਾਵਾਲਾ ਨਾ ਸਿਰਫ਼ ਪੰਜਾਬੀ, ਹਿੰਦੀ ਬਲਕਿ ਹਾਲੀਵੁੱਡ ਤੱਕ ਆਪਣੇ ਦਮ ਤੇ ਵੱਖਰੀ ਪਛਾਣ ਬਣਾ ਚੁੱਕਿਆ ਹੈ। ਜੀ ਹਾਂ, ਉਸ ਨੂੰ ਹਾਲੀਵੁੱਡ ਸਿਤਾਰਿਆਂ ਨਾਲ ਵੀ ਗਾਇਕੀ ਦਾ ਹੁਨਰ ਦਿਖਾਉਂਦੇ ਹੋਏ ਵੇਖਿਆ ਜਾ ਚੁੱਕਾ ਹੈ।



ਫਿਲਹਾਲ ਪੰਜਾਬੀਆਂ ਦੇ ਨਾਲ-ਨਾਲ ਹਿੰਦੀ ਸਿਨੇਮਾ ਜਗਤ ਵਿੱਚ ਦਿਲਜੀਤ ਖੂਬ ਵਾਹੋ ਵਾਹੀ ਖੱਟ ਰਿਹਾ ਹੈ।



ਦਿਲਜੀਤ ਆਪਣੇ ਪ੍ਰਸ਼ੰਸਕਾਂ ਨਾਲ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਤੋਂ ਇਲਾਵਾ ਨਵੇਂ ਪ੍ਰੋਜੈਕਟ ਦੀ ਜਾਣਕਾਰੀ ਸ਼ੇਅਰ ਕਰਦਾ ਰਹਿੰਦਾ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।



ਦਿਲਜੀਤ ਦੋਸਾਂਝ ਦੇ ਵਰਕਫੰਰਟ ਦੀ ਗੱਲ ਕਰਿਏ ਤਾਂ ਉਹ ਆਪਣੀ ਅਪਕਮਿੰਗ ਫਿਲਮ ਜੱਟ ਐਂਡ ਜੂਲੀਅਟ 3 ਦੀ ਸ਼ੂਟਿੰਗ ਵਿੱਚ ਵਿਅਸਤ ਚੱਲ ਰਹੇ ਹਨ। ਇਸ ਵਿੱਚ ਇੱਕ ਵਾਰ ਫਿਰ ਤੋਂ ਦਿਲਜੀਤ ਨੀਰੂ ਬਾਜਵਾ ਨਾਲ ਸਕ੍ਰੀਨ ਸ਼ੇਅਰ ਕਰਦੇ ਵਿਖਾਈ ਦੇਣਗੇ।



ਦਿਲਜੀਤ ਅਤੇ ਨੀਰੂ ਤੋਂ ਇਲਾਵਾ ਇਸ ਫਿਲਮ ਵਿੱਚ ਜੈਸਮੀਨ ਬਾਜਵਾ ਅਹਿਮ ਭੂਮਿਕਾ ਵਿੱਚ ਨਜ਼ਰ ਆਏਗੀ। ਇਹ ਫਿਲਮ 28 ਜੂਨ 2024 ਨੂੰ ਰਿਲੀਜ਼ ਹੋਏਗੀ।