ਸਵੇਰੇ ਖਾਲੀ ਪੇਟ ਗਰਮ ਪਾਣੀ ਪੀਣ ਨੂੰ ਸਰੀਰ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ ਗਰਮ ਪਾਣੀ ਪਾਚਨ ਤੰਤਰ ਨੂੰ ਸਾਫ਼ ਕਰਦਾ ਹੈ। ਕੋਸਾ ਪਾਣੀ ਮੈਟਾਬੋਲਿਜ਼ਮ ਨੂੰ ਤੇਜ਼ ਕਰਨ ਵਿੱਚ ਮਦਦ ਕਰਦਾ ਹੈ। ਇਹ ਕਬਜ਼ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਹੋ ਸਕਦਾ ਹੈ। ਸਵੇਰੇ ਗਰਮ ਪਾਣੀ ਪੀਣ ਨਾਲ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦ ਮਿਲਦੀ ਹੈ। ਇਹ ਪ੍ਰਕਿਰਿਆ ਤੁਹਾਡੇ ਲੀਵਰ ਨੂੰ ਸਿਹਤਮੰਦ ਰੱਖਣ ‘ਚ ਵੀ ਮਦਦਗਾਰ ਹੈ। ਗਰਮ ਪਾਣੀ ਪੀਣ ਨਾਲ ਸਰੀਰ ਦੀ ਕੈਲੋਰੀ ਬਰਨ ਕਰਨ ਦੀ ਸਮਰੱਥਾ ਵਧ ਜਾਂਦੀ ਹੈ। ਇਹ ਭੁੱਖ ਨੂੰ ਕੰਟਰੋਲ ਕਰਨ ਵਿੱਚ ਮਦਦ ਕਰ ਸਕਦਾ ਹੈ, ਜਿਸ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ। ਗਰਮ ਪਾਣੀ ਪੀਣ ਨਾਲ ਖੂਨ ਦੀਆਂ ਨਾੜੀਆਂ ਦਾ ਵਿਸਥਾਰ ਹੁੰਦਾ ਹੈ, ਜਿਸ ਨਾਲ ਖੂਨ ਸੰਚਾਰ ਵਿੱਚ ਸੁਧਾਰ ਹੁੰਦਾ ਹੈ। ਪਾਣੀ ਦਾ ਤਾਪਮਾਨ ਬਹੁਤ ਜ਼ਿਆਦਾ ਗਰਮ ਨਹੀਂ ਹੋਣਾ ਚਾਹੀਦਾ, ਇਹ ਕੋਸਾ ਹੋਣਾ ਚਾਹੀਦਾ