Nimrat Khaira New Post: ਗਾਇਕਾ ਅਤੇ ਅਦਾਕਾਰਾ ਨਿਮਰਤ ਖਹਿਰਾ ਪੰਜਾਬੀ ਸਿਨੇਮਾ ਜਗਤ ਦੇ ਨਾਲ-ਨਾਲ ਹਿੰਦੀ ਵਿੱਚ ਖੂਬ ਨਾਂਅ ਕਮਾ ਰਹੀ ਹੈ। ਨਿਮਰਤ ਦੀ ਸਾਦਗੀ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾਉਂਦੀ ਹੈ। ਇਨ੍ਹੀਂ ਦਿਨੀਂ ਨਿਮਰਤ ਆਪਣੇ ਨਵੇਂ ਪ੍ਰੋਜੈਕਟ ਮਾਣਮੱਤੀ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਇਸ ਵਿਚਾਲੇ ਉਹ ਲਗਾਤਾਰ ਆਪਣੀਆਂ ਖੂਬਸੂਰਤ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰ ਰਹੀ ਹੈ। ਹਾਲ ਹੀ ਵਿੱਚ ਨਿਮਰਤ ਨੇ ਬਲੈਕ ਸੂਟ ਵਿੱਚ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਤੁਸੀ ਵੀ ਵੇਖੋ ਇਹ ਤਸਵੀਰਾਂ... ਨਿਮਰਤ ਖਹਿਰਾ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਨਿਮਰਤ ਦੀ ਤਾਰੀਫ਼ ਕਰਦੇ ਹੋਏ ਲਿਖਿਆ, ਪੰਜਾਬੀ ਸੱਭਿਆਚਾਰ ਦੀ ਸ਼ਾਨ... ਇਸ ਤੋਂ ਇਲਾਵਾ ਨਿਮਰਤ ਦੀ ਸ਼ਲਾਘਾ ਕਰਦੇ ਹੋਏ ਇੱਕ ਹੋਰ ਯੂਜ਼ਰ ਨੇ ਸ਼ਾਇਰੀ ਲਿਖਦੇ ਹੋਏ ਕਿਹਾ, ਦਿਨ ਚੜਦਾ ਉਹਦੇ ਚਿਹਰੇ ਵਰਗਾ 🙂❤️ ਰਾਤ ਕਾਲੀਆਂ ਜ਼ੁਲਫ਼ਾਂ ਵਰਗੀ 🤌🕊️ ਅੱਜ ਤੱਕ ਨੀ ਦੇਖੀ ਤਸਵੀਰ ਸੋਹਣੇ ਉਹਦੇ ਹਾਸੇ ਵਰਗੀ 💫🧸... ਵਰਕਫਰੰਟ ਦੀ ਗੱਲ ਕਰੀਏ ਤਾਂ ਨਿਮਰਤ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨਾਲ ਫ਼ਿਲਮ 'ਜੋੜੀ' ਵਿੱਚ ਨਜ਼ਰ ਆਈ ਸੀ। ਇਹ ਫ਼ਿਲਮ ਬਾਕਸ ਆਫਿਸ 'ਤੇ ਸੁਪਰਹਿੱਟ ਰਹੀ ਤੇ ਦਰਸ਼ਕਾਂ ਵੱਲੋਂ ਨਿਮਰਤ ਦੀ ਅਦਾਕਾਰੀ ਦੀ ਵੀ ਜੰਮ ਕੇ ਤਾਰੀਫ ਕੀਤੀ ਗਈ। ਨਿਮਰਤ ਖਹਿਰਾ ਹੁਣ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦੇ ਚੁੱਕੀ ਹੈ। ਇਸ ਤੋਂ ਇਲਾਵਾ ਨਿਮਰਤ ਬਾਲੀਵੁੱਡ ਅਦਾਕਾਰ ਅਰਮਾਨ ਮਲਿਕ ਨਾਲ ਦਿਲ ਮਲੰਗਾ ਗੀਤ ਗਾਉਂਦੇ ਹੋਏ ਦਿਖਾਈ ਦਿੱਤੀ ਸੀ। ਉਨ੍ਹਾਂ ਦੇ ਗੀਤ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ।