ਨਿਮਰਤ ਖਹਿਰਾ ਪੰਜਾਬੀ ਇੰਡਸਟਰੀ ਦੀ ਟੌਪ ਗਾਇਕਾ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਨਿਮਰਤ ਖਹਿਰਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਚਰਚਾ 'ਚ ਰਹਿੰਦੀ ਹੈ। ਨਿਮਰਤ ਆਪਣੇ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਨਿਮਰਤ ਖਹਿਰਾ ਦੀਆਂ ਨਵੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਨ੍ਹਾਂ ਤਸਵੀਰਾਂ 'ਚ ਨਿਮਰਤ ਦੁਲਹਨ ਦੇ ਲਿਬਾਸ 'ਚ ਨਜ਼ਰ ਆ ਰਹੀ ਹੈ। ਨਿੰਮੋ ਨੇ ਲਾਲ ਜੋੜਾ ਪਹਿਿਨਿਆ ਹੋਇਆ ਹੈ, ਜਿਸ ਵਿੱਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਲਾਲ ਜੋੜੇ ਦੇ ਨਾਲ ਉਸ ਨੇ ਹੈਵੀ ਜਿਊਲਰੀ ਤੇ ਮਿਨੀਮਲ ਮੇਕਅੱਪ ਕੈਰੀ ਕੀਤਾ ਹੋਇਆ ਹੈ। ਉਸ ਨੇ ਆਪਣੇ ਲੁੱਕ ਨੂੰ ਸਿਰ 'ਤੇ ਚੁੰਨੀ ਲੈਕੇ ਪੂਰਾ ਕੀਤਾ ਹੈ। ਉਸ ਦੀ ਇਹ ਦੁਲਹਨ ਵਾਲੀ ਲੁੱਕ ਦੇਖ ਫੈਨਜ਼ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਰਹੇ ਹਨ। ਕਾਬਿਲੇਗ਼ੌਰ ਹੈ ਕਿ ਨਿਮਰਤ ਖਹਿਰਾ ਅਕਸਰ ਹੀ ਆਪਣੀਆਂ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਉਹ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਹੈ