Nisha Bano Trolled: ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਸਿਨੇਮਾ ਜਗਤ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਨ੍ਹਾਂ ਆਪਣੀ ਅਦਾਕਾਰੀ ਦੇ ਨਾਲ-ਨਾਲ ਖੂਬਸੂਰਤੀ ਨਾਲ ਵੀ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਹਾਲ ਹੀ ਵਿੱਚ ਅਦਾਕਾਰਾ ਦੇ ਪਿਤਾ ਦਾ ਦੇਹਾਂਤ ਹੋਇਆ ਹੈ। ਇਸ ਤੋਂ ਬਾਅਦ ਉਹ ਹੌਲੀ-ਹੌਲੀ ਸਦਮੇ ਵਿੱਚੋਂ ਬਾਹਰ ਆ ਰਹੀ ਹੈ। ਹਾਲਾਂਕਿ ਇਸ ਵਿਚਾਲੇ ਅਦਾਕਾਰਾ ਅਤੇ ਗਾਇਕਾ ਨਿਸ਼ਾ ਬਾਨੋ ਆਸਟ੍ਰੇਲੀਆ ਪਹੁੰਚੀ ਹੈ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਉਸ ਵੱਲੋਂ ਲਗਾਤਾਰ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਪ੍ਰਸ਼ੰਸਕ ਵੀ ਹੈਰਾਨ ਹੋ ਰਹੇ ਹਨ ਅਤੇ ਗਾਇਕਾ ਨੂੰ ਟ੍ਰੋਲ ਕਰ ਰਹੇ ਹਨ। ਦਰਅਸਲ, ਅਦਾਕਾਰਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਵੱਲੋਂ ਖੂਬ ਕਮੈਂਟ ਕੀਤੇ ਜਾ ਰਹੇ ਹਨ। ਇਨ੍ਹਾਂ ਤਸਵੀਰਾਂ ਅਤੇ ਵੀਡੀਓ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਨਿਸ਼ਾ ਮੈਮ ਹਾਲ ਹੀ ਵਿੱਚ ਤੁਹਾਡੇ ਪਿਤਾ ਦੀ ਮੌਤ ਹੋਈ ਹੈ। ਮੈਨੂੰ ਲੱਗਦਾ ਹੈ ਕਿ ਤੁਹਾਨੂੰ ਸੋਸ਼ਲ ਮੀਡੀਆ 'ਤੇ ਇਸ ਤਰ੍ਹਾਂ ਦੀਆਂ ਵੀਡੀਓਜ਼ ਤੋਂ ਬਚਣਾ ਚਾਹੀਦਾ ਹੈ। ਇਹ ਵਧੀਆ ਨਹੀਂ ਲੱਗਦਾ... ਹਾਲਾਂਕਿ ਕੁਝ ਯੂਜ਼ਰ ਕਮੈਂਟ ਕਰ ਇਨ੍ਹਾਂ ਉੱਪਰ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ। ਕਾਬਿਲੇਗੌਰ ਹੈ ਕਿ ਹਾਲ ਹੀ ਵਿੱਚ ਅਦਾਕਾਰਾ ਨਿਸ਼ਾ ਬਾਨੋ ਦੇ ਪਿਤਾ ਇਸ ਦੁਨੀਆ ਤੋਂ ਹਮੇਸ਼ਾ-ਹਮੇਸ਼ਾ ਲਈ ਰੁਖਸਤ ਹੋ ਗਏ। ਇਸ ਦੌਰਾਨ ਨਿਸ਼ਾ ਬਾਨੋ ਡੂੰਘੇ ਸਦਮੇ ਵਿੱਚ ਦਿਖਾਈ ਦਿੱਤੀ। ਹਾਲਾਂਕਿ ਉਹ ਹੌਲੀ-ਹੌਲੀ ਇਸ ਸਦਮੇ ਤੋਂ ਬਾਹਰ ਆ ਰਹੀ ਹੈ। ਪਰ ਇਸ ਤਰ੍ਹਾਂ ਇਨ੍ਹੀਂ ਜਲਦੀ ਨਿਸ਼ਾ ਬਾਨੋ ਦੇ ਇਸ ਰੂਪ ਨੂੰ ਦੇਖ ਪ੍ਰਸ਼ੰਸਕ ਹੈਰਾਨ ਹੋ ਰਹੇ ਹਨ। ਵਰਕਫਰੰਟ ਦੀ ਗੱਲ ਕਰਿਏ ਤਾਂ ਨਿਸ਼ਾ ਬਾਨੋ ਬਹੁਤ ਜਲਦ ਫਿਲਮ ਅਮਰ ਸਿੰਘ ਚਮਕੀਲਾ ਵਿੱਚ ਕੰਮ ਕਰਦੇ ਹੋਏ ਦਿਖਾਈ ਦੇਵੇਗੀ। ਨਿਸ਼ਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇਸਦੀ ਤਸਵੀਰ ਸ਼ੇਅਰ ਕੀਤੀ ਗਈ ਸੀ। ਦੱਸ ਦੇਈਏ ਕਿ ਅਮਰ ਸਿੰਘ ਚਮਕੀਲਾ ਵਿੱਚ ਨਿਸ਼ਾ ਬਾਨੋ ਦਿਲਜੀਤ ਦੋਸਾਂਝ ਸਣੇ ਪਰਿਣੀਤੀ ਚੋਪੜਾ ਨਾਲ ਕੰਮ ਕਰਦੇ ਹੋਏ ਨਜ਼ਰ ਆਵੇਗੀ। ਇਸ ਫਿਲਮ ਨੂੰ ਇਮਤਿਆਜ਼ ਅਲੀ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ।