ਕਟਹਲ ਇਕ ਅਜਿਹਾ ਫਲ ਹੈ ਜਿਸ ਦੀ ਵਰਤੋਂ ਸਬਜ਼ੀ ਬਣਾਉਣ ਵਿਚ ਵੀ ਕੀਤੀ ਜਾਂਦੀ ਹੈ। ਇਸ ਦੀ ਸਬਜ਼ੀ ਬਹੁਤ ਸਵਾਦ ਬਣਦੀ ਹੈ।



ਕਟਹਲ ਵਿਚ ਅਜਿਹੇ ਬਹੁਤ ਸਾਰੇ ਪੌਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਦੀਆਂ ਕਈ ਲੋੜਾਂ ਨੂੰ ਪੂਰਾ ਕਰਦੇ ਹਨ। ਇਸ ਵਿਚ ਵਿਟਾਮਿਨ ਈ, ਵਿਟਾਮਿਨ ਸੀ, ਪੋਟਾਸ਼ੀਅਮ, ਕੈਲਸ਼ੀਅਮ, ਆਇਰਨ ਵਰਗੇ ਗੁਣ ਮੌਜੂਦ ਹੁੰਦੇ ਹਨ।



ਜੇਕਰ ਕਟਹਲ ਦੇ ਦੁੱਧ ਨੂੰ ਗੋਡਿਆਂ, ਸੱਟ ਅਤੇ ਸੋਜ ’ਤੇ ਲਗਾਇਆ ਜਾਵੇ ਤਾਂ ਬਹੁਤ ਹਦ ਤਕ ਆਰਾਮ ਮਿਲਦਾ ਹੈ।



ਥਾਈਰਾਈਡ ਦੇ ਮਰੀਜ਼ਾਂ ਨੂੰ ਕਟਹਲ ਖਾਣਾ ਚਾਹੀਦਾ ਹੈ ਜੇ ਉਹ ਕਟਹਲ ਦੀ ਵਰਤੋਂ ਕਰਨਗੇ ਤਾਂ ਉਨ੍ਹਾਂ ਨੂੰ ਇਸ ਨੂੰ ਸੌਖੇ ਤਰੀਕੇ ਨਾਲ ਕੰਟਰੋਲ ਕਰ ਸਕਦੇ ਹਨ।







ਕਟਹਲ ਵਿਚ ਬਿਲਕੁਲ ਵੀ ਕੈਲੋਰੀ ਨਹੀਂ ਹੁੰਦੀ। ਇਹ ਦਿਲ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।



ਜਿਨ੍ਹਾਂ ਲੋਕਾਂ ਨੂੰ ਮੂੰਹ ਵਿਚ ਵਾਰ-ਵਾਰ ਛਾਲੇ ਹੋ ਜਾਂਦੇ ਹਨ ਇਸ ਲਈ ਉਨ੍ਹਾਂ ਨੂੰ ਕਟਹਲ ਦੀਆਂ ਕੱਚੀਆਂ ਪੱਤੀਆਂ ਨੂੰ ਚਬਾ ਕੇ ਥੁਕਣਾ ਚਾਹੀਦਾ ਹੈ।



ਹੱਡੀਆਂ ਲਈ ਕਟਹਲ ਬਹੁਤ ਗੁਣਕਾਰੀ ਮੰਨਿਆ ਜਾਂਦਾ ਹੈ। ਇਸ ਵਿਚ ਮੌਜੂਦ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।