ਪਾਕਿਸਤਾਨ ਦੀ ਸੁਪਰੀਮ ਕੋਰਟ ਤੋਂ ਇਮਰਾਨ ਖਾਨ ਨੂੰ ਲੱਗਾ ਵੱਡਾ ਝਟਕਾ ਸੁਪਰੀਮ ਕੋਰਟ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਯੋਜਨਾਵਾਂ ਨੂੰ ਠੁਕਰਾ ਦਿੱਤਾ ਸੁਪਰੀਮ ਕੋਰਟ ਨੇ ਪਾਕਿਸਤਾਨ ਸੰਸਦ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਦੇ ਸਾਰੇ ਫੈਸਲਿਆਂ ਨੂੰ ਪਲਟ ਦਿੱਤਾ ਹੈ ਪੰਜ ਮੈਂਬਰੀ ਬੈਂਚ ਨੇ ਬੇਭਰੋਸਗੀ ਮਤੇ 'ਤੇ 9 ਅਪ੍ਰੈਲ ਨੂੰ ਵੋਟਿੰਗ ਹੋਣ ਦੀ ਗੱਲ ਕਹੀ ਇਮਰਾਨ ਖਾਨ ਬੇਭਰੋਸਗੀ ਮਤੇ 'ਤੇ ਵੋਟ ਪਾਉਣ ਤੋਂ ਬਚ ਰਹੇ ਸਨ। ਸੁਪਰੀਮ ਕੋਰਟ ਨੇ ਇਮਰਾਨ ਖਾਨ ਖਿਲਾਫ ਅਵਿਸ਼ਵਾਸ ਪ੍ਰਸਤਾਵ ਨੂੰ ਰੱਦ ਕਰਨ ਦੇ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਦੇ ਫੈਸਲੇ ਨੂੰ ਰੱਦ ਕਰ ਦਿੱਤਾ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸੰਸਦ ਨੂੰ ਭੰਗ ਕਰਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ 9 ਅਪ੍ਰੈਲ ਨੂੰ ਸਵੇਰੇ 10 ਵਜੇ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਬੁਲਾਉਣ ਦਾ ਹੁਕਮ ਹੈ ਸੰਸਦ ਬਹਾਲ ਕਰ ਦਿੱਤੀ ਗਈ।