Parineeti Chopra-Raghav Chadha Shri Harmandir Sahib: ਸੰਸਦ ਮੈਂਬਰ ਰਾਘਵ ਚੱਢਾ ਆਪਣੀ ਮੰਗੇਤਰ ਅਭਿਨੇਤਰੀ ਪਰਿਣੀਤੀ ਚੋਪੜਾ ਨਾਲ ਸ਼ਨੀਵਾਰ ਨੂੰ ਅੰਮ੍ਰਿਤਸਰ ਪੁੱਜੇ।



ਇਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਦੋਵਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ।



ਇਸ ਦੌਰਾਨ ਪਰਿਣੀਤੀ ਦੇ ਸਾਦਗੀ ਭਰੇ ਅੰਦਾਜ਼ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ।



ਤਸਵੀਰਾਂ ਵਿੱਚ ਤੁਸੀ ਦੇਖ ਸਕਦੇ ਹੋ ਕਿ ਸਾਧਾਰਨ ਜਿਹੇ ਸੂਟ ਵਾਲੇ ਪਹਿਰਾਵੇ ਵਿੱਚ ਪਰੀ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸਦੇ ਨਾਲ ਹੀ ਰਾਘਵ ਚੱਢਾ ਨੇ ਕੁੜਤਾ ਪਜਾਮਾ ਅਤੇ ਜੈਕੇਟ ਪਹਿਨੀ ਹੋਈ ਹੈ।



ਇਹ ਵੀਡੀਓ middayindia ਇੰਸਟਾਗ੍ਰਾਮ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।



ਦੱਸ ਦੇਈਏ ਕਿ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ 13 ਮਈ ਨੂੰ ਕਪੂਰਥਲਾ, ਦਿੱਲੀ 'ਚ ਹੋਈ। ਉਦੋਂ ਤੋਂ ਪਰਿਣੀਤੀ ਦੇ ਲੱਖਾਂ ਪ੍ਰਸ਼ੰਸਕ ਉਸ ਦੇ ਵਿਆਹ ਦੀ ਉਡੀਕ ਕਰ ਰਹੇ ਹਨ।



ਹੁਣ ਦੇਖਣਾ ਇਹ ਹੋਵੇਗਾ ਕਿ ਅਦਾਕਾਰਾ ਆਪਣੇ ਵਿਆਹ ਦੀ ਤਰੀਕ ਦਾ ਐਲਾਨ ਕਦੋਂ ਕਰਦੀ ਹੈ।



ਵਰਕ ਫਰੰਟ ਦੀ ਗੱਲ ਕਰੀਏ ਤਾਂ ਪਰਿਣੀਤੀ ਜਲਦ ਹੀ ਜਸਵੰਤ ਸਿੰਘ ਗਿੱਲ ਦੀ ਬਾਇਓਪਿਕ 'ਚ ਨਜ਼ਰ ਆਵੇਗੀ। ਇਸ ਫਿਲਮ 'ਚ ਜਸਵੰਤ ਅਕਸ਼ੇ ਕੁਮਾਰ ਦੇ ਕਿਰਦਾਰ 'ਚ ਨਜ਼ਰ ਆਉਣਗੇ।



ਹਾਲਾਂਕਿ ਫਿਲਮ ਦੇ ਟਾਈਟਲ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਹ ਇਮਤਿਆਜ਼ ਅਲੀ ਦੁਆਰਾ ਨਿਰਦੇਸ਼ਿਤ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਵਿੱਚ ਨਜ਼ਰ ਆਵੇਗੀ।



ਦੱਸ ਦੇਈਏ ਕਿ ਚਮਕੀਲਾ ਵਿੱਚ ਪਰੀ ਨਾਲ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਹਿਮ ਭੂਮਿਕਾ ਵਿੱਚ ਦਿਖਾਈ ਦੇਣਗੇ।