ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ ਹੈ। ਉਹ 95 ਸਾਲ ਦੇ ਸਨ।



ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਪਾਰਟੀ ਦਫ਼ਤਰ ਵਿਖੇ ਰੱਖਿਆ ਗਿਆ ਹੈ।



ਦੱਸ ਦਈਏ ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਮੰਗਲਾਵਰ ਦੇਰ ਸ਼ਾਮ ਆਖਰੀ ਸਾਹ ਲਏ। ਜਿੱਥੇ ਉਹ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ।



ਪ੍ਰਕਾਸ਼ ਸਿੰਘ ਬਾਦਲ ਭਾਰਤੀ ਸਿਆਸਤ ਦੇ ਵੱਡੇ ਕੱਦ ਵਾਲੇ ਖੇਤਰੀ ਆਗੂਆਂ ਵਿੱਚ ਸ਼ੁਮਾਰ ਸਨ। ਉਹ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਕੰਮ ਕਰਦੇ ਰਹੇ।



ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੌਤ ਦੇ ਸੋਗ ਵਜੋਂ ਪੰਜਾਬ ਸਰਕਾਰ ਨੇ ਭਲਕੇ ਵੀਰਵਾਰ ਨੂੰ ਇੱਕ ਦਿਨਾ ਛੁੱਟੀ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਕੇਂਦਰ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।



ਵੱਡੀ ਗਿਣਤੀ ਵਿੱਚ ਸਿਆਰੀ ਪਾਰਟੀਆਂ ਦੇ ਨੁਮਾਇੰਦੇ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦਫਤਰ ਵਿੱਚ ਪਹੁੰਚੇ ਰਹੇ ਹਨ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇ ਰਹੇ ਹਨ।



ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਚੰਡੀਗੜ੍ਹ ਵਿਖੇ ਪਹੁੰਚੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ ।



ਬਾਦਲ ਪਰਿਵਾਰ ਗਮ ਦੇ ਵਿੱਚ ਡੁੱਬਿਆ ਨਜ਼ਰ ਆ ਰਿਹਾ ਹੈ। ਸਿਆਸੀ ਗਲਿਆਰਿਆਂ ਵਿੱਚ ਵੀ ਸੋਗ ਦੀ ਲਹਿਰ ਛਾਈ ਹੋਈ ਹੈ।



ਇਸ ਤਸਵੀਰ ਵਿੱਚ ਪੋਤਾ ਆਪਣੇ ਦਾਦੇ ਦੀ ਮ੍ਰਿਤਕ ਦੇਹ ਨੂੰ ਦੇਖ ਕੇ ਭਾਵੁਕ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ।



ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਵੀ ਦਿੱਤੀ ਸ਼ਰਧਾਂਜਲੀ।



ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ।