Parmish Verma Celebrate Wife Geet Grewal Birthday: ਪੰਜਾਬੀ ਸਿਨੇਮਾ ਜਗਤ ਦੇ ਮਸ਼ਹੂਰ ਨਿਰਦੇਸ਼ਕ, ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਦੱਸ ਦੇਈਏ ਕਿ ਅੱਜ ਪਰਮੀਸ਼ ਵਰਮਾ ਆਪਣੀ ਪਤਨੀ ਗੀਤ ਗਰੇਵਾਲ ਦਾ ਜਨਮਦਿਨ ਮਨਾ ਰਹੇ ਹਨ। ਕਲਾਕਾਰ ਵੱਲੋਂ ਬੇਹੱਦ ਖਾਸ ਤਸਵੀਰ ਸੋਸ਼ਲ ਮੀਡੀਆ ਉੱਪਰ ਸਾਂਝੀ ਕਰ ਪਤਨੀ ਨੂੰ ਜਨਮਦਿਨ ਦੀ ਵਧਾਈ ਦਿੱਤੀ ਗਈ ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਖੂਬਸੂਰਤ ਤਸਵੀਰ ਸਾਂਝੀ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ‘ਘਰ ਉਹ ਹੈ ਜਿੱਥੇ ਤੁਸੀਂ ਹੋ…ਜਨਮਦਿਨ ਮੁਬਾਰਕ’। ਗੀਤ ਗਰੇਵਾਲ ਦੇ ਜਨਮ ਦਿਨ ‘ਤੇ ਫੈਨਜ਼ ਵੱਲੋਂ ਵੀ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਪਰਮੀਸ਼ ਵਰਮਾ ਨੇ ਗੀਤ ਗਰੇਵਾਲ ਨਾਲ ਲਵ ਮੈਰਿਜ ਕਰਵਾਈ ਹੈ। ਉਨ੍ਹਾਂ ਦਾ ਵਿਆਹ ਕੈਨੇਡਾ ‘ਚ ਹੋਇਆ ਸੀ। ਜਿਸ ਦੀਆਂ ਤਸਵੀਰਾਂ ਕਲਾਕਾਰ ਵੱਲੋਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਗਈਆਂ ਸੀ। ਉਨ੍ਹਾਂ ਦੇ ਵਿਆਹ ਵਿੱਚ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ। ਪਰਮੀਸ਼ ਵਰਮਾ ਅਤੇ ਗੀਤ ਵਰਮਾ ਦੀ ਇੱਕ ਧੀ ਸਦਾ ਹੈ। ਜਿਸ ਨਾਲ ਕਲਾਕਾਰ ਅਕਸਰ ਆਪਣੇ ਸੋਸ਼ਲ਼ ਮੀਡੀਆ ਹੈਂਡਲ ਉੱਪਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਪਰਮੀਸ਼ ਆਪਣੇ ਗੀਤਾਂ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲਦਾ ਹੈ। ਪਰਮੀਸ਼ ਵਰਮਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਮਾਡਲ ਅਤੇ ਨਿਰਦੇਸ਼ਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ‘ਚ ਵੀ ਕਿਸਮਤ ਅਜ਼ਮਾਈ। ਅੱਜ ਕੱਲ੍ਹ ਉਹ ਗਾਇਕੀ ਦੇ ਨਾਲ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰ ਰਹੇ ਹਨ।