ਪਟਿਆਲਾ ਹਲਕੇ ਤੋਂ ਬੀਜੇਪੀ ਦੀ ਉਮੀਦਵਾਰ ਪ੍ਰਨੀਤ ਕੌਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ।



ਕਿਸਾਨ ਹੁਣ ਆਰਪਾਰ ਦੀ ਲੜਾਈ ਲੜਨ ਲਈ ਤਿਆਰ ਹਨ।



ਇਸ ਲਈ ਕਿਸਾਨ ਜਥੇਬੰਦੀਆਂ ਪ੍ਰਨੀਤ ਕੌਰ ਦੀ ਪਟਿਆਲਾ ਸਥਿਤ ਨਿੱਜੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਅੱਗੇ ਧਰਨਾ ਲਾ ਰਹੀਆਂ ਹਨ।



ਚੋਣਾਂ ਦੇ ਮਾਹੌਲ ਵਿੱਚ ਕਿਸਾਨਾਂ ਦਾ ਵਿਰੋਧ ਪ੍ਰਨੀਤ ਕੌਰ ਲਈ ਵੱਡੀ ਮੁਸੀਬਤ ਬਣ ਗਿਆ ਹੈ।



ਦਰਅਸਲ ਪਿੰਡ ਸੇਹਰਾ ਵਿੱਚ 4 ਮਈ ਨੂੰ ਬੀਜੇਪੀ ਉਮੀਦਵਾਰ ਪ੍ਰਨੀਤ ਕੌਰ ਦੇ ਚੋਣ ਪ੍ਰੋਗਰਾਮ ਦੌਰਾਨ ਕੀਤੇ ਗਏ ਰੋਸ ਪ੍ਰਦਰਸ਼ਨ ਮੌਕੇ ਕਿਸਾਨ ਸੁਰਿੰਦਰਪਾਲ ਸਿੰਘ ਆਕੜੀ ਦੀ ਮੌਤ ਹੋ ਗਈ ਸੀ।



ਕਿਸਾਨ ਆਗੂ ਮ੍ਰਿਤਕ ਨੂੰ ਸ਼ਹੀਦ ਐਲਾਨ ਕੇ ਉਸ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੀ ਮੰਗ ਕਰ ਰਹੇਣ ਹਨ। 



ਇਸ ਤੋਂ ਇਲਾਵਾ ਕਿਸਾਨ ਦੀ ਮੌਤ ਸਬੰਧੀ ਦਰਜ ਕੇਸ ’ਚ ਸ਼ਾਮਲ ਪ੍ਰਨੀਤ ਕੌਰ ਦੇ ਸਮਰਥਕ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਹੈ



ਇਸ ਸਬੰਧੀ ਕਿਸਾਨ ਧਿਰਾਂ ਵੱਲੋਂ 7 ਮਈ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ



ਮੰਗਾਂ ਪੂਰੀਆਂ ਨਾ ਹੋਣ ਕਰਕੇ ਅੱਜ ਪ੍ਰਨੀਤ ਕੌਰ ਦੀ ਪਟਿਆਲਾ ਸਥਿਤ ਨਿੱਜੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਅੱਗੇ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ ਹੈ।