ਸਰਦੀਆਂ ਦੇ ਮੌਸਮ 'ਚ ਲੋਕ ਮੂੰਗਫਲੀ ਖਾਣਾ ਪਸੰਦ ਕਰਦੇ ਹਨ। ਇਹ ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੈ।



ਮੂੰਗਫਲੀ 'ਚ ਉਹ ਸਾਰੇ ਪੋਸ਼ਕ ਤੱਤ ਹੁੰਦੇ ਹਨ, ਜੋ ਸਾਡੇ ਸਰੀਰ ਲਈ ਜ਼ਰੂਰੀ ਹੁੰਦੇ ਹਨ।



ਇਸ 'ਚ ਆਇਰਨ, ਕੈਲਸ਼ੀਅਮ, ਵਿਟਾਮਿਨ-ਈ, ਜ਼ਿੰਕ ਕਾਫੀ ਮਾਤਰਾ 'ਚ ਪਾਏ ਜਾਂਦੇ ਹਨ। ਆਓ ਜਾਣਦੇ ਹਾਂ ਫਾਇਦੇ...



ਮੂੰਗਫਲੀ ਖਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਂਦੀ ਹੈ ਤੇ ਚੰਗੇ ਕੋਲੈਸਟ੍ਰੋਲ ਨੂੰ ਵਧਾਉਂਦੀ ਹੈ।



ਮੂੰਗਫਲੀ ਸਰਦੀ-ਜ਼ੁਕਾਮ ਤੋਂ ਰਾਹਤ ਦਿਵਾਉਣ ਲਈ ਕਾਰਗਰ ਹੈ।



ਇਹ ਸਰੀਰ ਨੂੰ ਅੰਦਰੋਂ ਗਰਮ ਰੱਖਦੀ ਹੈ। ਇਸ ਦਾ ਰੋਜ਼ਾਨਾ ਸੇਵਨ ਫੇਫੜਿਆਂ ਨੂੰ ਮਜ਼ਬੂਤ ​​ਬਣਾਉਂਦਾ ਹੈ।



ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ ਫਾਈਬਰ ਤੇ ਪ੍ਰੋਟੀਨ, ਭੁੱਖ ਘਟਾਉਣ 'ਚ ਕਰਦੇ ਹਨ ਮਦਦ



ਇਸ ਨਾਲ ਬਲੱਡ ਸ਼ੂਗਰ ਦਾ ਪੱਧਰ ਕੰਟਰੋਲ 'ਚ ਰਹਿੰਦਾ ਹੈ।



ਕੈਂਸਰ ਦੇ ਜੋਖ਼ਮ ਨੂੰ ਘਟਾਉਂਦੀ ਹੈ