ਕੌਮਾਂਤਰੀ ਬਾਜ਼ਾਰ (International market) 'ਚ ਸ਼ੁੱਕਰਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਗਿਰਾਵਟ ਦੇ ਨਾਲ ਬੰਦ ਹੋਇਆ।



ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਨਰਮੀ ਦਾ ਈਂਧਨ ਦੀਆਂ ਕੀਮਤਾਂ 'ਤੇ ਜ਼ਿਆਦਾ ਅਸਰ ਨਹੀਂ ਪਿਆ ਹੈ।



ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।



ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ (fuel prices) ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।



ਉੱਤਰ ਪ੍ਰਦੇਸ਼, ਆਂਧਰਾ ਪ੍ਰਦੇਸ਼, ਕਰਨਾਟਕ, ਗੁਜਰਾਤ ਅਤੇ ਹਰਿਆਣਾ ਵਿੱਚ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ,



ਜਦਕਿ ਪੰਜਾਬ, ਰਾਜਸਥਾਨ, ਹਿਮਾਚਲ, ਜੰਮੂ-ਕਸ਼ਮੀਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਆਓ ਜਾਣਦੇ ਹਾਂ ਦੂਜੇ ਸੂਬਿਆਂ ਅਤੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਕੀ ਹਨ।



- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ



- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ



- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ