ਕੱਚੇ ਤੇਲ ਦੀਆਂ ਕੀਮਤਾਂ ਇੱਕ ਵਾਰ ਫਿਰ ਤੋਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਸ਼ੁੱਕਰਵਾਰ ਨੂੰ ਡਬਲਯੂਟੀਆਈ ਕਰੂਡ ਇਕ ਫੀਸਦੀ ਦੇ ਵਾਧੇ ਨਾਲ 72.76 ਡਾਲਰ ਪ੍ਰਤੀ ਬੈਰਲ 'ਤੇ ਬੰਦ ਹੋਇਆ।



ਇਸ ਦੇ ਨਾਲ ਹੀ ਬ੍ਰੈਂਟ ਕਰੂਡ ਕਲੋਜਿੰਗ 78.32 ਪ੍ਰਤੀ ਬੈਰਲ 'ਤੇ ਹੋਈ। ਕੱਚੇ ਤੇਲ 'ਚ ਵਾਧੇ ਦਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਜ਼ਿਆਦਾ ਨਜ਼ਰ ਨਹੀਂ ਆ ਰਿਹਾ ਹੈ।



ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।



ਆਂਧਰਾ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਕਰਨਾਟਕ, ਮਨੀਪੁਰ, ਉੜੀਸਾ, ਤੇਲੰਗਾਨਾ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ,



ਜਦੋਂ ਕਿ ਬਿਹਾਰ, ਝਾਰਖੰਡ, ਜੰਮੂ-ਕਸ਼ਮੀਰ ਸਮੇਤ ਕੁਝ ਰਾਜਾਂ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਆਓ ਜਾਣਦੇ ਹਾਂ ਦੇਸ਼ ਦੇ 4 ਮਹਾਨਗਰਾਂ ਅਤੇ ਹੋਰ ਵੱਡੇ ਸ਼ਹਿਰਾਂ ਵਿੱਚ ਕੀ ਹਨ ਕੀਮਤਾਂ?



- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ



- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ



- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ



- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ