ਸ਼ਨੀਵਾਰ ਅਤੇ ਐਤਵਾਰ ਨੂੰ ਵਪਾਰ ਨਾ ਹੋਣ ਕਾਰਨ ਅੰਤਰਰਾਸ਼ਟਰੀ ਬਾਜ਼ਾਰ (International market) 'ਚ ਕੱਚੇ ਤੇਲ (crude oil) ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।



ਹਾਲਾਂਕਿ ਸ਼ੁੱਕਰਵਾਰ ਨੂੰ ਕਰੂਡ ਉੱਚ ਪੱਧਰ 'ਤੇ ਬੰਦ ਹੋਇਆ। ਭਾਰਤ ਵਿੱਚ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (petrol and diesel rate) ਕੁਝ ਸੂਬਿਆਂ ਵਿੱਚ ਵਧੀਆਂ ਅਤੇ ਘਟੀਆਂ ਹਨ।



ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।



ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।



ਛੱਤੀਸਗੜ੍ਹ, ਬਿਹਾਰ, ਕੇਰਲ ਅਤੇ ਮਹਾਰਾਸ਼ਟਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ,



ਜਦਕਿ ਕਰਨਾਟਕ, ਗੁਜਰਾਤ ਅਤੇ ਗੋਆ 'ਚ ਈਂਧਨ ਦੀਆਂ ਕੀਮਤਾਂ 'ਚ ਕਮੀ ਆਈ ਹੈ। ਆਓ ਜਾਣਦੇ ਹਾਂ ਦੇਸ਼ ਦੇ 4 ਮਹਾਨਗਰਾਂ ਅਤੇ ਹੋਰ ਵੱਡੇ ਸ਼ਹਿਰਾਂ ਵਿੱਚ ਕੀ ਹਨ ਕੀਮਤਾਂ? ਇੱਥੇ ਜਾਣੋ...



ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ



- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ



- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ



- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ