ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਵਾਧਾ ਹੋ ਰਿਹਾ ਹੈ।



ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਡਿੱਗ ਰਿਹਾ ਹੈ ਅਤੇ 73.37 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 77.41 ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।



ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (latest rates of petrol and diesel) ਜਾਰੀ ਕਰ ਦਿੱਤੀਆਂ ਹਨ।



ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।



ਮਹਾਰਾਸ਼ਟਰ 'ਚ ਪੈਟਰੋਲ 56 ਪੈਸੇ ਅਤੇ ਡੀਜ਼ਲ 53 ਪੈਸੇ ਸਸਤਾ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ 'ਚ ਪੈਟਰੋਲ 49 ਪੈਸੇ ਅਤੇ ਡੀਜ਼ਲ 43 ਪੈਸੇ ਸਸਤਾ ਹੋ ਗਿਆ ਹੈ।



ਬਿਹਾਰ 'ਚ ਪੈਟਰੋਲ 33 ਪੈਸੇ ਅਤੇ ਡੀਜ਼ਲ 31 ਪੈਸੇ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਝਾਰਖੰਡ, ਉੱਤਰ ਪ੍ਰਦੇਸ਼ ਅਤੇ ਗੋਆ ਵਿੱਚ ਵੀ ਪੈਟਰੋਲ ਸਸਤਾ ਹੋ ਗਿਆ ਹੈ।



ਦੂਜੇ ਪਾਸੇ ਹਰਿਆਣਾ ਵਿੱਚ ਪੈਟਰੋਲ ਅਤੇ ਡੀਜ਼ਲ 31 ਪੈਸੇ ਮਹਿੰਗਾ ਹੋ ਗਿਆ ਹੈ। ਮੱਧ ਪ੍ਰਦੇਸ਼ 'ਚ ਪੈਟਰੋਲ 19 ਪੈਸੇ ਅਤੇ ਡੀਜ਼ਲ 16 ਪੈਸੇ ਮਹਿੰਗਾ ਹੋ ਗਿਆ ਹੈ। ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।



ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ



- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ



- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ