ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਮਾਮੂਲੀ ਉਤਰਾਅ-ਚੜ੍ਹਾਅ ਹੈ।



ਵੀਰਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 72.85 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 77.88 ਪ੍ਰਤੀ ਬੈਰਲ 'ਤੇ ਥੋੜ੍ਹਾ ਕਾਰੋਬਾਰ ਕਰ ਰਿਹਾ ਹੈ।



ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (latest rates of petrol and diesel) ਜਾਰੀ ਕਰ ਦਿੱਤੀਆਂ ਹਨ।



ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।



ਮਹਾਰਾਸ਼ਟਰ ਵਿੱਚ ਪੈਟਰੋਲ ਦੀ ਕੀਮਤ ਵਿੱਚ 1.21 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 1.17 ਰੁਪਏ ਦਾ ਵਾਧਾ ਹੋਇਆ ਹੈ।



ਛੱਤੀਸਗੜ੍ਹ ਵਿੱਚ ਪੈਟਰੋਲ ਦੀ ਕੀਮਤ ਵਿੱਚ 60 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 59 ਪੈਸੇ ਦਾ ਵਾਧਾ ਹੋਇਆ ਹੈ।



ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਕੇਰਲ, ਹਿਮਾਚਲ ਪ੍ਰਦੇਸ਼ ਅਤੇ ਗੋਆ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਦੂਜੇ ਪਾਸੇ ਪੱਛਮੀ ਬੰਗਾਲ 'ਚ ਪੈਟਰੋਲ 44 ਪੈਸੇ ਅਤੇ ਡੀਜ਼ਲ 41 ਪੈਸੇ ਸਸਤਾ ਹੋ ਗਿਆ ਹੈ।



ਪੰਜਾਬ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।



- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ



- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ



- ਨੋਇਡਾ 'ਚ ਪੈਟਰੋਲ 96.69 ਰੁਪਏ ਅਤੇ ਡੀਜ਼ਲ 89.86 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।