ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ (WTI crude) ਡਿੱਗ ਰਿਹਾ ਹੈ ਅਤੇ 73.89 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 78.96 ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (petrol and diesel Rate) ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। ਅਸਾਮ, ਆਂਧਰਾ ਪ੍ਰਦੇਸ਼ ਅਤੇ ਮਹਾਰਾਸ਼ਟਰ ਸਮੇਤ ਕੁਝ ਸੂਬਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ, ਜਦੋਂ ਕਿ ਬਿਹਾਰ, ਜੰਮੂ-ਕਸ਼ਮੀਰ, ਪੰਜਾਬ ਅਤੇ ਰਾਜਸਥਾਨ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਆਓ ਜਾਣਦੇ ਹਾਂ ਦੂਜੇ ਰਾਜਾਂ ਅਤੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਕੀ ਹਨ। - ਪੰਜਾਬ 'ਚ ਪੈਟਰੋਲ 98.47 ਰੁਪਏ ਅਤੇ ਡੀਜ਼ਲ 88.79 ਰੁਪਏ ਪ੍ਰਤੀ ਲੀਟਰ - ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ - ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ