Happy Birthday PM Modi: ਪ੍ਰਧਾਨ ਮੰਤਰੀ ਨਰਿੰਦਰ ਮੋਤੀ ਅੱਜ ਆਪਣਾ 73ਵਾਂ ਜਨਮਦਿਨ ਮਨਾ ਰਹੇ ਹਨ। ਆਪਣੇ ਜਨਮਦਿਨ ਦੇ ਖ਼ਾਸ ਮੌਕੇ ਉੱਤੇ ਉਹਨਾਂ ਨੇ ਕਈ ਕਾਰੀਗਰਾਂ ਨਾਲ ਮੁਲਾਕਾਤ ਕੀਤੀ।



ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਵ 17 ਸਤੰਬਰ ਨੂੰ ਆਪਣਾ 73ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ 'ਤੇ ਪੀਐਮ ਮੋਦੀ ਦਾ ਖਾਸ ਅੰਦਾਜ਼ ਵੇਖਣ ਨੂੰ ਮਿਲਿਆ।



ਆਪਣੇ ਖਾਸ ਦਿਨ ਦੇ ਮੌਕੇ 'ਤੇ ਪੀਐਮ ਮੋਦੀ ਨੇ ਬਹੁਤ ਸਾਰੇ ਲੋਕਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਵਿੱਚੋਂ ਉਹ ਸਭ ਤੋਂ ਪਹਿਲਾਂ ਲੋਹੇ ਦਾ ਕੰਮ ਕਰਨ ਵਾਲੇ ਲੋਕਾਂ ਨਾਲ ਮੁਲਾਕਾਤ ਕੀਤੀ।



ਇਸ ਦੇ ਨਾਲ ਹੀ ਉਹ ਮਹਿਲਾ ਦਰਜ਼ੀ, ਕਿਸ਼ਤੀ ਬਣਾਉਣ ਵਾਲੇ ਅਤੇ ਹੋਰ ਕਾਰੀਗਰਾਂ ਨੂੰ ਮਿਲੇ।



ਭਾਜਪਾ ਨੇ ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ ਲੈ ਕੇ ਵਿਸ਼ੇਸ਼ ਤਿਆਰੀਆਂ ਕੀਤੀਆਂ ਹਨ। ਜਿੱਥੇ ਦੇਸ਼ ਦੇ ਕਈ ਵੱਡੇ ਨੇਤਾਵਾਂ ਅਤੇ ਮੁੱਖ ਮੰਤਰੀਆਂ ਨੇ ਪੀਐਮ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ।



ਪ੍ਰਧਾਨ ਮੰਤਰੀ ਨੇ ਆਪਣੇ ਜਨਮ ਦਿਨ ਦੇ ਮੌਕੇ 'ਤੇ ਪੀਐੱਮ ਵਿਸ਼ਵਕਰਮਾ ਪੋਰਟਲ ਲਾਂਚ ਕੀਤਾ ਹੈ। ਇਸ 'ਤੇ ਕਾਰੀਗਰਾਂ ਦੀ ਬਾਇਓਮੀਟ੍ਰਿਕ ਪ੍ਰਣਾਲੀ ਨਾਲ ਮੁਫ਼ਤ ਰਜਿਸਟਰੇਸ਼ਨ ਕੀਤੀ ਜਾਵੇਗੀ।



ਆਪਣੇ ਜਨਮ ਦਿਨ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮੈਟਰੋ 'ਚ ਸਫਰ ਕਰਦੇ ਦੇਖਿਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਲੋਕਾਂ ਨਾਲ ਗੱਲਬਾਤ ਕੀਤੀ।