PM Kisan 12th Installment Update: ਦੀਵਾਲੀ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narenra Modi) ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ।

ਜੇ ਤੁਸੀਂ ਵੀ PM Kisan 12th Installment ਦੀ 12ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਹੋ, ਤਾਂ ਕੱਲ੍ਹ ਯਾਨੀ ਸੋਮਵਾਰ ਨੂੰ ਤੁਹਾਡੇ ਖਾਤੇ ਵਿੱਚ 2000 ਰੁਪਏ ਆ ਸਕਦੇ ਹਨ। ਇਸ ਲਈ ਤੁਹਾਨੂੰ ਤੁਰੰਤ ਜਾਂਚ ਕਰਨੀ ਚਾਹੀਦੀ ਹੈ ਕਿ ਤੁਹਾਡਾ ਨਾਮ ਇਸ ਸੂਚੀ ਵਿੱਚ ਹੈ ਜਾਂ ਨਹੀਂ...?

ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਰਾਜਧਾਨੀ ਪੂਸਾ ਵਿੱਚ ਭਾਰਤੀ ਖੇਤੀ ਖੋਜ ਸੰਸਥਾਨ (IARI) ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਸੰਮੇਲਨ ਦਾ ਉਦਘਾਟਨ ਕਰਨਗੇ।

ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਦੇ ਖਾਤੇ ਵਿੱਚ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਟਰਾਂਸਫਰ ਕਰਨਗੇ।

ਖੇਤੀਬਾੜੀ ਮੰਤਰਾਲੇ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ, PM ਮੋਦੀ 17 ਅਕਤੂਬਰ ਨੂੰ ਦੋ ਦਿਨਾਂ ਪ੍ਰੋਗਰਾਮ ਪੀਐਮ ਕਿਸਾਨ ਸਨਮਾਨ ਸੰਮੇਲਨ ਵਿੱਚ ਕਿਸਾਨਾਂ ਅਤੇ ਖੇਤੀਬਾੜੀ ਸਟਾਰਟਅਪ ਨੂੰ ਅੱਗੇ ਲਿਜਾਣਗੇ। ਇਸ ਨਾਲ ਹੀ ਉਹ ਲੋਕਾਂ ਨੂੰ ਕਿਸਾਨਾਂ ਦੀ ਆਮਦਨ ਨੂੰ ਅੱਗੇ ਵਧਾਉਣ ਲਈ ਵੀ ਪ੍ਰੇਰਿਤ ਕਰਨਗੇ।

ਪ੍ਰਧਾਨ ਮੰਤਰੀ ਕਿਸਾਨ ਦੀ ਸੂਚੀ 'ਚ ਆਪਣਾ ਨਾਮ ਚੈੱਕ ਕਰੋ : ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਦੀ ਵੈੱਬਸਾਈਟ https://pmkisan.gov.in/ 'ਤੇ ਜਾਣਾ ਹੋਵੇਗਾ। ਹੁਣ ਹੋਮ ਪੇਜ 'ਤੇ ਮੇਨੂ ਬਾਰ 'ਚ ਫਾਰਮਰਜ਼ ਕਾਰਨਰ 'ਤੇ ਕਲਿੱਕ ਕਰੋ।

ਹੁਣ ਲਾਭਪਾਤਰੀ ਸਥਿਤੀ ਵਿਕਲਪ 'ਤੇ ਕਲਿੱਕ ਕਰੋ। ਇੱਕ ਨਵਾਂ ਪੇਜ ਖੁੱਲੇਗਾ, ਹੁਣ ਤੁਹਾਨੂੰ ਰਾਜ ਵਿੱਚ ਡ੍ਰੌਪ-ਡਾਉਨ ਮੀਨੂ ਤੋਂ ਆਪਣਾ ਰਾਜ ਚੁਣਨਾ ਹੋਵੇਗਾ। ਇਸ ਤੋਂ ਬਾਅਦ ਦੂਜੇ ਟੈਬ ਵਿੱਚ ਜ਼ਿਲ੍ਹਾ, ਤੀਜੇ ਵਿੱਚ ਤਹਿਸੀਲ ਜਾਂ ਉਪ ਜ਼ਿਲ੍ਹਾ, ਚੌਥੇ ਵਿੱਚ ਬਲਾਕ ਅਤੇ ਪੰਜਵੇਂ ਵਿੱਚ ਆਪਣਾ ਪਿੰਡ ਚੁਣੋ।

ਹੁਣ ਤੁਹਾਨੂੰ Get Report 'ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਬਾਅਦ ਪੂਰੀ ਲਿਸਟ ਤੁਹਾਡੇ ਸਾਹਮਣੇ ਆ ਜਾਵੇਗੀ।

ਹੁਣ ਤੁਹਾਨੂੰ Get Report 'ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਬਾਅਦ ਪੂਰੀ ਲਿਸਟ ਤੁਹਾਡੇ ਸਾਹਮਣੇ ਆ ਜਾਵੇਗੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਈ ਮਹੀਨੇ ਵਿੱਚ ਪੀਐਮ ਮੋਦੀ ਨੇ ਕਿਸਾਨਾਂ ਨੂੰ 11ਵੀਂ ਕਿਸ਼ਤ ਦੇ 21,000 ਕਰੋੜ ਰੁਪਏ ਜਾਰੀ ਕੀਤੇ ਸਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਈ ਮਹੀਨੇ ਵਿੱਚ ਪੀਐਮ ਮੋਦੀ ਨੇ ਕਿਸਾਨਾਂ ਨੂੰ 11ਵੀਂ ਕਿਸ਼ਤ ਦੇ 21,000 ਕਰੋੜ ਰੁਪਏ ਜਾਰੀ ਕੀਤੇ ਸਨ।

ਇਸ ਸਕੀਮ ਤਹਿਤ ਕਿਸਾਨਾਂ ਨੂੰ ਸਾਲ ਦੀ ਪਹਿਲੀ ਕਿਸ਼ਤ 1 ਅਪ੍ਰੈਲ ਤੋਂ 31 ਜੁਲਾਈ ਦੇ ਵਿਚਕਾਰ ਦਿੱਤੀ ਜਾਂਦੀ ਹੈ, ਜਦਕਿ ਦੂਜੀ ਕਿਸ਼ਤ 1 ਅਗਸਤ ਤੋਂ 30 ਨਵੰਬਰ ਦਰਮਿਆਨ ਦਿੱਤੀ ਜਾਂਦੀ ਹੈ।

ਇਸ ਦੇ ਨਾਲ ਹੀ ਤੀਜੀ ਕਿਸ਼ਤ ਦੇ ਪੈਸੇ 1 ਦਸੰਬਰ ਤੋਂ 31 ਮਾਰਚ ਦੇ ਵਿਚਕਾਰ ਟਰਾਂਸਫਰ ਕੀਤੇ ਜਾਂਦੇ ਹਨ।

PM ਕਿਸਾਨ ਯੋਜਨਾ ਤਹਿਤ ਸਰਕਾਰ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ। ਇਸ ਵਿੱਚ 2000-2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਪੈਸੇ ਟਰਾਂਸਫਰ ਕੀਤੇ ਜਾਂਦੇ ਹਨ। ਹੁਣ ਤੱਕ 11 ਕਿਸ਼ਤਾਂ ਦੇ ਪੈਸੇ ਸਰਕਾਰ ਨੂੰ ਟਰਾਂਸਫਰ ਹੋ ਚੁੱਕੇ ਹਨ।