ਪੰਜਾਬੀ ਗਾਇਕ ਬੱਬੂ ਮਾਨ ਦੀ ਕੋਠੀ ਨੇੜੇ ਪੁਲਿਸ ਵੱਲੋਂ ਇੱਕ ਬਦਮਾਸ਼ ਦਾ ਐਨਕਾਊਂਟਰ ਕੀਤਾ ਗਿਆ। ਇਹ ਬਦਮਾਸ਼ ਪੁਲਿਸ ਨੂੰ ਚਕਮਾ ਦੇ ਕੇ ਭੱਜਿਆ ਸੀ, ਜਿਸ ‘ਤੇ ਪੁਲਿਸ ਨੇ ਇਸ ਦਾ ਪਿੱਛਾ ਕੀਤਾ। ਵੀਰਵਾਰ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਇੱਕ ਗੈਂਗਸਟਰ ਨੂੰ ਗੋਲੀ ਮਾਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਇਹ ਗੈਂਗਸਟਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। ਸਿਵਲ ਡਰੈੱਸ ਵਿਚ ਪੁਲਿਸ ਉਸ ਦੇ ਪਿੱਛੇ ਲੱਗੀ ਹੋਈ ਸੀ। ਆਪਣੇ ਆਪ ਨੂੰ ਘਿਰਿਆ ਦੇਖ ਕੇ ਸੈਕਟਰ-71 ਦੇ ਇਕ ਘਰ ਵਿਚ ਦਾਖਲ ਹੋ ਗਿਆ। ਜਦੋਂ ਪੁਲਿਸ ਨੇ ਉਸ ਨੂੰ ਘੇਰ ਲਿਆ ਤਾਂ ਉਹ ਛਾਲ ਮਾਰ ਕੇ ਦੂਜੇ ਘਰ ਦੀ ਛੱਤ ’ਤੇ ਚੜ੍ਹ ਗਿਆ। ਇਸ ਤੋਂ ਬਾਅਦ ਪੁਲਿਸ ਨੇ ਹਵਾ ‘ਚ ਫਾਇਰਿੰਗ ਕੀਤੀ ਅਤੇ ਉਸ ਨੂੰ ਹੇਠਾਂ ਆਉਣ ਲਈ ਕਿਹਾ ਪਰ ਉਸ ਨੇ ਅਜਿਹਾ ਨਹੀਂ ਕੀਤਾ। ਇਸ ’ਤੇ ਪੁਲਿਸ ਮੁਲਾਜ਼ਮਾਂ ਨੇ ਛੱਤ ’ਤੇ ਚੜ੍ਹ ਕੇ ਉਸ ਨੂੰ ਘੇਰ ਲਿਆ। ਜਦੋਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇੱਕ ਗੋਲੀ ਉਸ ਦੀ ਲੱਤ ਵਿੱਚ ਲੱਗੀ। ਇਸ ਕਾਰਨ ਉਹ ਉਥੇ ਡਿੱਗ ਗਿਆ ਅਤੇ ਪੁਲਿਸ ਨੇ ਉਸ ਨੂੰ ਫੜ ਲਿਆ।