Attack On Sufi singers Nooran Sisters: ਸੂਫੀ ਗਾਇਕਾ ਨੂਰਾਂ ਸਿਸਟਰਜ਼ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਈ ਹੈ। ਦੱਸ ਦੇਈਏ ਕਿ ਜਲੰਧਰ 'ਚ ਗਾਇਕਾ ਸਮੇਤ ਉਨ੍ਹਾਂ ਦੇ ਸਾਥੀਆਂ ਦਾ ਦੇਰ ਰਾਤ ਬਾਈਕ ਸਵਾਰ ਕੁਝ ਨੌਜਵਾਨਾਂ ਨਾਲ ਝਗੜਾ ਹੋ ਗਿਆ। ਇਸ ਦੌਰਾਨ ਨੂਰਾਂ ਸਿਸਟਰਜ਼ ਨਾਲ ਮੌਜੂਦ ਉਨ੍ਹਾਂ ਨੇ ਸਾਥੀ ਨੇ ਘਬਰਾ ਕੇ ਆਪਣੀ ਕਾਰ ਨਾਲ ਉਕਤ ਨੌਜਵਾਨ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਦੋ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਇਸ ਦੇ ਨਾਲ ਹੀ ਉਨ੍ਹਾਂ ਨੇ ਤੀਜੇ ਸਾਥੀ ਨੂੰ ਮੌਕੇ 'ਤੇ ਹੀ ਫੜ ਲਿਆ ਅਤੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਦੋਂ ਪੁਲਿਸ ਨੇ ਉਕਤ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਤਾਂ ਪਤਾ ਲੱਗਾ ਕਿ ਉਹ ਨਾਬਾਲਗ ਸੀ। ਹੁਣ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦੀ ਹੀ ਪੁਲਿਸ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰੇਗੀ। ਥਾਣਾ ਡਵੀਜ਼ਨ ਨੰਬਰ 4 ਦੇ ਐਸਐਚਓ ਹਰਦੇਵ ਸਿੰਘ ਨੇ ਦੱਸਿਆ ਕਿ ਦੇਰ ਰਾਤ ਨੂਰਾਂ ਸਿਸਟਰਜ਼ ਵਡਾਲਾ ਚੌਕ ਨੇੜੇ ਪ੍ਰੋਗਰਾਮ ਤੋਂ ਵਿਹਲੇ ਹੋ ਕੇ ਘਰ ਪਰਤ ਰਹੀਆਂ ਸਨ। ਘਰ ਪਰਤਣ ਤੋਂ ਪਹਿਲਾਂ ਉਹ ਬੀਐਮਸੀ ਚੌਕ ਸਥਿਤ 24-7 ਕਰਿਆਨੇ ਦੀ ਦੁਕਾਨ ’ਤੇ ਕੁਝ ਖਾਣ ਲਈ ਗਏ ਸੀ। ਜਦੋਂ ਉਹ ਉਕਤ ਸਟੋਰ ਦੇ ਬਾਹਰ ਪੁੱਜਣ ਵਾਲੇ ਸੀ ਤਾਂ ਬਾਈਕ ਸਵਾਰ ਤਿੰਨ ਨੌਜਵਾਨ ਆ ਗਏ। ਨੂਰਾਂ ਸਿਸਟਰਜ਼ ਦੇ ਇੱਕ ਦੋਸਤ ਦਾ ਤਿੰਨ ਨੌਜਵਾਨਾਂ ਨਾਲ ਝਗੜਾ ਹੋ ਗਿਆ ਸੀ। ਅਜਿਹੇ 'ਚ ਜਦੋਂ ਉਸ ਨੂੰ ਲੱਗਾ ਕਿ ਇਹ ਲੁਟੇਰੇ ਹਨ ਤਾਂ ਉਸ ਦੇ ਸਾਥੀ ਨੇ ਉਸ ਦੀ ਕਾਰ ਨਾਲ ਬਾਈਕ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬਾਈਕ ਸਵਾਰ ਹੇਠਾਂ ਡਿੱਗ ਗਏ। ਦੋ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਇੱਕ ਨੌਜਵਾਨ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ। ਦੇਰ ਰਾਤ ਜਦੋਂ ਉਸ ਨੂੰ ਥਾਣੇ ਲਿਆਂਦਾ ਗਿਆ ਤਾਂ ਪਤਾ ਲੱਗਾ ਕਿ ਉਕਤ ਨੌਜਵਾਨ ਨਾਬਾਲਗ ਸੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਾਂਚ ਤੋਂ ਬਾਅਦ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ, ਫਿਲਹਾਲ ਇਸ ਲਈ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਿਰਾਸਤ ਵਿੱਚ ਲਏ ਗਏ ਨਾਬਾਲਗ ਦੀ ਉਮਰ ਕਰੀਬ 13 ਸਾਲ ਹੈ। ਜਿਸ ਦੇ ਪਰਿਵਾਰ ਵਾਲਿਆਂ ਨੂੰ ਮਾਮਲੇ ਦੀ ਸੂਚਨਾ ਦੇ ਦਿੱਤੀ ਗਈ ਹੈ।