Punjabi Singer Gurmeet Maan Death: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਤੋਂ ਅਜੇ ਪੰਜਾਬੀ ਮਿਊਜ਼ਿਕ ਇੰਡਸਟਰੀ ਸੋਗ ’ਚੋਂ ਬਾਹਰ ਨਹੀਂ ਨਿਕਲੀ ਸੀ ਕਿ ਇੱਕ ਪੰਜਾਬੀ ਗਾਇਕ ਦੇ ਦੇਹਾਂਤ ਹੋ ਜਾਣ ਦੀ ਦੁਖਦ ਖਬਰ ਸਾਹਮਣੇ ਆਈ ਹੈ।

Published by: ABP Sanjha

ਮਿਲੀ ਜਾਣਕਾਰੀ ਮੁਤਾਬਿਕ ਪੰਜਾਬੀ ਲੋਕ ਗਾਇਕ ਗੁਰਮੀਤ ਮਾਨ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਗੁਰਮੀਤ ਮਾਨ ਰੋਪੜ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਪੰਜਾਬ ਪੁਲਿਸ ਵਿੱਚ ਨੌਕਰੀ ਵੀ ਕਰਦੇ ਸਨ।

Published by: ABP Sanjha

ਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਗੁਰਮੀਤ ਮਾਨ ਆਪਣੀ ਗਾਇਕੀ ਨਾਲ ਲੋਕਾਂ ਦੇ ਦਿਲਾਂ ’ਤੇ ਰਾਜ਼ ਕਰਦੇ ਆ ਰਹੇ ਹਨ। ਇਨ੍ਹਾਂ ਹੀ ਨਹੀਂ ਗਾਇਕ ਗੁਰਮੀਤ ਮਾਨ ਤੇ ਪ੍ਰੀਤ ਪਾਇਲ ਦੀ ਦੋਗਾਣਾ ਜੋੜੀ ਨੇ ਪੰਜਾਬੀ ਸੱਭਿਆਚਾਰ ਜਿਉਂਦਾ ਵੀ ਰੱਖਿਆ ਹੈ।

Published by: ABP Sanjha

ਹਾਲਾਂਕਿ ਮੌਤ ਦੀ ਅਸਲ ਵਜ੍ਹਾ ਸਾਹਮਣੇ ਨਹੀਂ ਆਈ ਹੈ। ਦੱਸਣਯੋਗ ਹੈ ਕਿ 8 ਅਕਤੂਬਰ ਨੂੰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦੇਹਾਂਤ ਹੋ ਗਿਆ ਸੀ।

Published by: ABP Sanjha

ਉਨ੍ਹਾਂ ਦੇ ਦੇਹਾਂਤ ਨਾਲ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਫੈਲ ਗਈ। ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ 27 ਸਤੰਬਰ 2025 ਨੂੰ ਇੱਕ ਭਿਆਨਕ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਏ ਸੀ...

Published by: ABP Sanjha

ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ’ਚ ਮੁਹਾਲੀ ਦੇ ਫੋਰਟਿਸ ਹਸਪਤਾਲ ਕਰਵਾਇਆ ਗਿਆ ਸੀ। ਡਾਕਟਰਾਂ ਮੁਤਾਬਿਕ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਤੇ ਦਿਮਾਗ ਨੂੰ ਬੇਹੱਦ ਨੁਕਸਾਨ ਹੋਇਆ ਪਿਆ ਸੀ।

Published by: ABP Sanjha

ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਹੀ ਮਸ਼ਹੂਰ ਅਦਾਕਾਰ ਅਤੇ ਬਾਡੀ ਬਿਲਡਰ ਵਰਿੰਦਰ ਘੁੰਮਣ ਦਾ ਵੀ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਆਪ੍ਰੇਸ਼ਨ ਤੋਂ ਪਹਿਲਾਂ ਦੋ ਵਾਰ ਹਾਰਟ ਅਟੈਕ ਆਉਣ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ।

Published by: ABP Sanjha