Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਰਾਜਾਸਾਂਸੀ ਹਲਕੇ ਦੀ ਇੰਚਾਰਜ ਸੋਨੀਆ ਮਾਨ ਨੂੰ...

Published by: ABP Sanjha

ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਾਸਾਂਸੀ ਦੇ ਡੀਐਸਪੀ ਨੀਰਜ ਕੁਮਾਰ ਨੇ ਮੀਡੀਆ ਨੂੰ ਦੱਸਿਆ ਕਿ ਸੋਨੀਆ ਮਾਨ ਦੇ ਸੋਸ਼ਲ ਮੀਡੀਆ ਹੈਂਡਲਰ ਵੱਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ।

Published by: ABP Sanjha

ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ 8 ਦਸੰਬਰ, 2025 ਨੂੰ ਸੋਸ਼ਲ ਮੀਡੀਆ ਆਈਡੀ @preet_jatit581 ਤੋਂ ਉਨ੍ਹਾਂ ਨੂੰ ਗੋਲੀ ਨਾਲ ਜਾਨੋਂ ਮਾਰਨ ਦੀਆਂ ਧਮਕੀਆਂ ਸੰਬੰਧੀ ਪੋਸਟਾਂ ਪੋਸਟ ਕੀਤੀਆਂ ਗਈਆਂ ਸਨ।

Published by: ABP Sanjha

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਜਾਂਚ ਦੌਰਾਨ, ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਅੰਮ੍ਰਿਤਸਰ ਦਿਹਾਤੀ ਵਿੱਚ ਸੂਚਨਾ ਤਕਨਾਲੋਜੀ ਐਕਟ, 2000 ਦੀ ਧਾਰਾ 25 ਦੇ ਨਾਲ-ਨਾਲ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ।

Published by: ABP Sanjha

ਜਾਂਚ ਵਿੱਚ ਆਈਡੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਭਿੰਡੀ ਸੈਦਾ ਦੇ ਰਹਿਣ ਵਾਲੇ ਗੋਪੀ ਵਜੋਂ ਹੋਈ ਹੈ। ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

Published by: ABP Sanjha

ਦੋਸ਼ੀ ਬੀਏ ਦਾ ਫਸਟ ਈਅਰ ਦਾ ਵਿਦਿਆਰਥੀ ਹੈ ਅਤੇ ਉਸਨੇ ਕਈ ਜਾਅਲੀ ਆਈਡੀ ਬਣਾਏ ਸਨ। ਡੀਐਸਪੀ ਨੀਰਜ ਕੁਮਾਰ ਨੇ ਦੱਸਿਆ ਕਿ ਨਾਮਜ਼ਦ ਦੋਸ਼ੀ ਤੋਂ ਹਰ ਪਹਿਲੂ 'ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

Published by: ABP Sanjha

ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਨਵੇਂ ਤੱਥਾਂ ਦੇ ਆਧਾਰ 'ਤੇ ਕਾਰਵਾਈ ਤੇਜ਼ ਕੀਤੀ ਜਾਵੇਗੀ। ਪੁਲਿਸ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਧਮਕੀ ਜਾਂ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Published by: ABP Sanjha