Kulhad Pizza Couple Jalandhar: ਜਲੰਧਰ ਦਾ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਿਆ ਹੈ। ਦੱਸ ਦੇਈਏ ਕਿ ਇਸ ਜੋੜੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ ਹੈ।



ਦਰਅਸਲ, ਹੁਣ ਜਲੰਧਰ ਦਾ ਇਹ ਕਪਲ ਪੰਜਾਬ ਛੱਡ ਕੇ ਇੰਗਲੈਂਡ ਸ਼ਿਫਟ ਹੋ ਗਿਆ ਹੈ। ਖਬਰਾਂ ਮੁਤਾਬਕ ਉਨ੍ਹਾਂ ਨੇ ਪੰਜਾਬ ਛੱਡ ਦਿੱਤਾ ਹੈ, ਇਸਦੇ ਸਾਹਮਣੇ ਆਉਂਦੇ ਹੀ ਹਰ ਕੋਈ ਹੈਰਾਨ ਹੈ।



ਦੱਸ ਦੇਈਏ ਕਿ ਇਸ ਖਬਰ ਉੱਪਰ ਲੋਕਾਂ ਵੱਲੋਂ ਵੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਹਰ ਕੋਈ ਇਸ ਉੱਪਰ ਕਮੈਂਟ ਕਰ ਰਿਹਾ ਹੈ।



ਹਾਲਾਂਕਿ ਕੁੱਲ੍ਹੜ ਪੀਜ਼ਾ ਕਪਲ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਵੱਲੋਂ ਇਸਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਉਨ੍ਹਾਂ ਨੂੰ ਸੋਸ਼ਲ ਮੀਡੀਆ ਉੱਪਰ ਇਕੱਠੇ ਵੀ ਨਹੀਂ ਵੇਖਿਆ ਜਾ ਰਿਹਾ ਹੈ।



ਇਸ ਤੋਂ ਪਹਿਲਾਂ ਉਨ੍ਹਾਂ ਦੇ ਤਲਾਕ ਦੀਆਂ ਅਫਵਾਹਾਂ ਫੈਲ ਰਹੀਆਂ ਸਨ। ਫਿਲਹਾਲ ਇਸ ਖਬਰ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ।



ਦੱਸਣਯੋਗ ਹੈ ਕਿ ਇਸ ਜੋੜੇ ਦਾ ਪਿਛਲੇ ਸਾਲ ਨਿੱਜੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਲੋਕਾਂ ਵੱਲੋਂ ਟ੍ਰੋਲ ਕੀਤਾ ਜਾਂਦਾ ਹੈ।



ਹਾਲਾਂਕਿ ਇਹ ਟ੍ਰੋਲਿੰਗ ਬੰਦ ਨਹੀਂ ਹੋਈ ਅਤੇ ਉਨ੍ਹਾਂ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ।



ਜਿਸ ਤੋਂ ਬਾਅਦ ਜਲੰਧਰ ਦੇ ਮਸ਼ਹੂਰ ਜੋੜੇ ਨੂੰ ਹਾਈਕੋਰਟ ਵੱਲੋਂ ਸੁਰੱਖਿਆ ਵੀ ਦਿੱਤੀ ਗਈ। ਜਿਸਦੇ ਚੱਲਦੇ ਉਨ੍ਹਾਂ ਦੀ ਸੁਰੱਖਿਆ ਵਿੱਚ 2 ਪੁਲਿਸ ਦੇ ਮੁਲਾਜ਼ਮ ਤੈਨਾਤ ਕੀਤੇ ਗਏ।