Rajveer Jawanda Health Update: ਪੰਜਾਬੀ ਗਾਇਕ ਰਾਜਵੀਰ ਜਵੰਧਾ (Rajveer Jawanda) ਇਸ ਸਮੇਂ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਹਨ। ਇਸ ਵਿਚਾਲੇ ਗਾਇਕ ਦੀ ਸਿਹਤ ਨੂੰ ਲੈ ਵੱਡੀ ਅਪਡੇਟ ਸਾਹਮਣੇ ਆਈ ਹੈ।

Published by: ABP Sanjha

ਦੱਸ ਦੇਈਏ ਕਿ ਉਨ੍ਹਾਂ ਦੀ ਸਿਹਤ ਨੂੰ ਲੈ ਕਈ ਪੰਜਾਬੀ ਸਿਤਾਰਿਆਂ ਵੱਲੋਂ ਚਿੰਤਾ ਪ੍ਰਗਟ ਕਰਦੇ ਹੋਏ ਲੋਕਾਂ ਨੂੰ ਖਾਸ ਅਪੀਲ ਕੀਤੀ ਗਈ ਹੈ। ਇਸ ਵਿੱਚ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ, ਰਣਜੀਤ ਬਾਵਾ ਅਤੇ ਕੰਵਰ ਗਰੇਵਾਲ ਦੀਆਂ ਸੋਸ਼ਲ ਮੀਡੀਆ ਪੋਸਟਾਂ ਸਾਹਮਣੇ ਆਈਆਂ ਹਨ।

Published by: ABP Sanjha

ਦੱਸ ਦੇਈਏ ਕਿ ਮਸ਼ਹੂਰ ਗਾਇਕ ਰਣਜੀਤ ਬਾਵਾ ਨੇ ਗਾਇਕ ਦੀ ਸਿਹਤ ਪ੍ਰਤੀ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਉਹ ਰਿਕਵਰ ਹੋ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸੋਸ਼ਲ ਮੀਡੀਆ 'ਤੇ ਰਾਜਵੀਰ ਲਈ RIP ਸੁਨੇਹੇ ਪੋਸਟ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।

Published by: ABP Sanjha

ਉਨ੍ਹਾਂ ਨੇ ਲੋਕਾਂ ਨੂੰ ਆਪਣੇ ਆਪ ਕੁਝ ਵੀ ਲਿਖਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਹ ਕੁਝ ਕਰਨਾ ਚਾਹੁੰਦੇ ਹਨ, ਤਾਂ ਲੋਕਾਂ ਨੂੰ ਉਨ੍ਹਾਂ ਦੇ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ।

Published by: ABP Sanjha

ਪੰਜਾਬੀ ਗਾਇਕ ਰਣਜੀਤ ਬਾਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੋਸ਼ਲ ਮੀਡੀਆ ਪੇਜ ਵਿਊਜ਼ ਵਧਾਉਣ ਲਈ ਝੂਠੀਆਂ ਅਫਵਾਹਾਂ ਨਾ ਫੈਲਾਉਣ।

Published by: ABP Sanjha

ਉਨ੍ਹਾਂ ਨੇ ਲੋਕਾਂ ਨੂੰ ਸਿਰਫ਼ ਉਨ੍ਹਾਂ ਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਨ ਅਤੇ ਉਨ੍ਹਾਂ ਦੇ ਪਰਿਵਾਰ ਕੋਲ ਘਰ ਵਾਪਸ ਆਉਣ ਦੀ ਅਪੀਲ ਕੀਤੀ। ਪਰਮਾਤਮਾ ਉਨ੍ਹਾਂ ਨੂੰ ਅਸੀਸ ਦੇਵੇ।

Published by: ABP Sanjha

ਇਸ ਤੋਂ ਇਲਾਵਾ ਪੰਜਾਬੀ ਗਾਇਕ ਕੰਵਰ ਗਰੇਵਾਲ ਵੱਲੋਂ ਵੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕਰ ਰਾਜਵੀਰ ਬਾਰੇ ਸਿਹਤ ਅਪਡੇਟ ਦਿੱਤੀ ਹੈ।

Published by: ABP Sanjha

ਉਨ੍ਹਾਂ ਕਿਹਾ ਕਿ ਡਾਕਟਰ ਬਹੁਤ ਵਧੀਆ ਤਰੀਕੇ ਨਾਲ ਇਲਾਜ ਕਰ ਰਹੇ ਹਨ ਅਤੇ ਸਾਡਾ ਰਾਜਵੀਰ ਸਰਵਾਈਵ ਵੀ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ..

Published by: ABP Sanjha

ਪਤਾ ਨਹੀਂ ਕਿਹੜੇ ਲੋਕ ਉਨ੍ਹਾਂ ਦੇ ਚਾਹੁੰਣ ਵਾਲਿਆਂ ਤੱਕ RIP ਵਾਲੇ ਸੁਨੇਹੇ ਭੇਜ ਰਹੇ ਹਨ, ਉਹ ਇਵੇ ਨਾ ਕਰਨ। ਉਹ ਆਪਣੀ ਜ਼ਿੰਦਗੀ ਲਈ ਲੜ੍ਹ ਰਿਹਾ ਹੈ। ਸਾਰੇ ਉਨ੍ਹਾਂ ਦੀ ਜ਼ਿੰਦਗੀ ਲਈ ਅਰਦਾਸ ਕਰੋ।

Published by: ABP Sanjha

ਇਸਦੇ ਨਾਲ ਹੀ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਵੱਲੋਂ ਵੀ ਖਾਸ ਪੋਸਟ ਸ਼ੇਅਰ ਕਰਕੇ ਹੋਏ ਲੋਕਾਂ ਨੂੰ ਅਜਿਹੇ ਸੰਦੇਸ਼ ਨਾ ਫੈਲਾਉਣ ਦੀ ਅਪੀਲ ਕੀਤੀ ਗਈ ਹੈ।

Published by: ABP Sanjha