Sidhu Moose wala-Balkaur Singh : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ।



ਦਰਅਸਲ, ਮੂਸੇਵਾਲਾ ਦੇ ਪਰਿਵਾਰ ਨੂੰ ਕਾਨੂੰਨੀ ਮਾਮਲਿਆਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ ਗਈ ਹੈ, ਹਾਲਾਂਕਿ ਸਮੇਂ ਸਿਰ ਇਸ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ।



ਇਹ ਮਾਮਲਾ ਸਿੱਧੂ ਦੀ ਮਾਤਾ ਅਤੇ ਪਿੰਡ ਮੂਸੇ ਦੀ ਸਰਪੰਚ ਚਰਨ ਕੌਰ ਤੋਂ ਜਾਅਲੀ ਦਸਤਖਤਾਂ ਅਤੇ ਮੋਹਰਾਂ ਲਾ ਕੇ ਪੈਨਸ਼ਨ ਲੈਣ ਦਾ ਹੈ।



ਸਰਪੰਚ ਦੇ ਪਤੀ ਬਕਲੌਰ ਸਿੰਘ ਦੀ ਸ਼ਿਕਾਇਤ ’ਤੇ ਮਾਨਸਾ ਦੇ ਥਾਣਾ ਸਿਟੀ 2 ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



ਫਾਜ਼ਿਲਕਾ ਜ਼ਿਲ੍ਹੇ ਦੇ ਲਾਧੂਕਾ ਵਾਸੀ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਦੇ ਆਧਾਰ ਕਾਰਡ ਨਾਲ ਛੇੜਛਾੜ ਕੀਤੀ ਗਈ। ਫੋਟੋ ਬਦਲ ਦਿੱਤੀ ਗਈ ਸੀ ਅਤੇ ਅੰਗਹੀਣ ਸਰਟੀਫਿਕੇਟ ਭੇਜ ਦਿੱਤਾ ਗਿਆ।



ਜਿਸ 'ਤੇ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਸੀ। ਜਦੋਂ ਪਤਾ ਚੱਲਿਆਂ ਤਾਂ ਇਸ ਦੀ ਜਾਂਚ ਕੀਤੀ ਗਈ।



ਇਸ ਦੌਰਾਨ ਸਾਹਮਣੇ ਆਇਆ ਕਿ ਪਰਮਜੀਤ ਕੌਰ ਨਾਂ ਦੀ ਕੋਈ ਔਰਤ ਪਿੰਡ ਮੂਸੇ ਵਿੱਚ ਨਹੀਂ ਸੀ। ਇਸ ਤੋਂ ਬਾਅਦ ਬਲਕੌਰ ਸਿੰਘ ਵੱਲੋਂ ਐਸਪੀ ਮਾਨਸਾ ਨੂੰ ਸ਼ਿਕਾਇਤ ਦਿੱਤੀ ਗਈ।



ਇਸ ਤੋਂ ਬਾਅਦ ਪੁਲਿਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਮਾਮਲਾ ਪੂਰੀ ਸਾਜ਼ਿਸ਼ ਦੇ ਤਹਿਤ ਰਚਿਆ ਗਿਆ ਸੀ।



ਇਸ ਮਾਮਲੇ ਵਿੱਚ ਮੁਲਜ਼ਮਾਂ ਨੇ ਸੀਡੀਪੀਓ ਦਫ਼ਤਰ ਵਿੱਚ ਅੰਗਹੀਣ ਪੈਨਸ਼ਨ ਲਈ ਆਨਲਾਈਨ ਅਪਲਾਈ ਕੀਤਾ ਸੀ। ਇਸ ਦੌਰਾਨ ਉਸ ਨੇ ਸਾਰੇ ਦਸਤਾਵੇਜ਼ ਜਾਅਲੀ ਬਣਾਏ ਸਨ।



ਇੱਥੋਂ ਤੱਕ ਕਿ ਸਰਪੰਚ ਦੀ ਮੋਹਰ ਅਤੇ ਦਸਤਖਤ ਵੀ ਜਾਅਲੀ ਸਨ। ਇਸ ਬਾਰੇ ਵਿੱਚ 17 ਫਰਵਰੀ ਨੂੰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਪੂਰੇ ਪਿੰਡ ਵਿੱਚ ਆ ਕੇ ਜਾਂਚ ਕੀਤੀ।



ਪਰ ਇਸ ਔਰਤ ਦਾ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਉਸ ਵੱਲੋਂ 21 ਫਰਵਰੀ ਨੂੰ ਸ਼ਿਕਾਇਤ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਨੇ ਕਰੀਬ ਦੋ ਮਹੀਨੇ ਤੱਕ ਮਾਮਲੇ ਦੀ ਜਾਂਚ ਕੀਤੀ।



ਇਸ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ 2 ਦੇ ਐਸਐਚਓ ਦਲਜੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।