Attack On Punjabi Singer: ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ।

Published by: ABP Sanjha

ਦੱਸ ਦੇਈਏ ਕਿ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ 'ਤੇ ਹਮਲੇ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

Published by: ABP Sanjha

ਪੁਲਿਸ ਨੇ ਮੋਗਾ-ਬਰਨਾਲਾ ਬਾਈਪਾਸ ਨੇੜਿਓਂ ਇਕ ਮੌਜੂਦਾ ਸਰਪੰਚ ਸਣੇ ਤਿੰਨ ਮੁਲਜ਼ਮਾਂ ਨੂੰ ਨਾਜਾਇਜ਼ ਅਸਲ੍ਹੇ ਅਤੇ ਕਾਰ ਸਮੇਤ ਕਾਬੂ ਕੀਤਾ ਹੈ, ਜੋ ਗਾਇਕ 'ਤੇ ਹਮਲਾ ਕਰਕੇ ਦਬਦਬਾ ਬਣਾਉਣ ਅਤੇ ਫਿਰੌਤੀਆਂ ਵਸੂਲਣ ਦੀ ਫਿਰਾਕ ਵਿੱਚ ਸਨ।

Published by: ABP Sanjha

ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਕਿੰਦਾ (ਮੌਜੂਦਾ ਸਰਪੰਚ ਕੋਟਦੁੰਨਾ), ਬਲਵਿੰਦਰ ਸਿੰਘ ਉਰਫ਼ ਬਿੰਦਰ ਮਾਨ ਅਤੇ ਗੁਰਵਿੰਦਰ ਸਿੰਘ ਉਰਫ਼ ਗਿੱਲ ਵਜੋਂ ਹੋਈ ਹੈ।

Published by: ABP Sanjha

ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੁਲਾਬ ਸਿੱਧੂ ਵੱਲੋਂ ਇਕ ਗਾਣੇ ਵਿਚ ਸਰਪੰਚਾਂ ਦਾ ਜ਼ਿਕਰ ਕੀਤੇ ਜਾਣ ਕਾਰਨ ਮੁਲਜ਼ਮ ਬਲਜਿੰਦਰ ਸਿੰਘ ਕਿੰਦਾ ਕਾਫ਼ੀ ਨਾਰਾਜ਼ ਸੀ।

Published by: ABP Sanjha

ਇਸੇ ਰੰਜਿਸ਼ ਕਾਰਨ ਕਿੰਦਾ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਗਾਇਕ ਨੂੰ ਖੁੱਲ੍ਹੀਆਂ ਧਮਕੀਆਂ ਵੀ ਦਿੱਤੀਆਂ ਸਨ। ਪੁਲਿਸ ਅਨੁਸਾਰ ਇਹ ਗਿਰੋਹ ਗੁਲਾਬ ਸਿੱਧੂ 'ਤੇ ਹਮਲਾ ਕਰਕੇ ਇਲਾਕੇ ਵਿਚ ਆਪਣਾ ਖੌਫ਼ ਪੈਦਾ ਕਰਨਾ ਚਾਹੁੰਦਾ ਸੀ,

Published by: ABP Sanjha

ਤਾਂ ਜੋ ਬਾਅਦ ਵਿਚ ਹੋਰਨਾਂ ਸੈਲੀਬ੍ਰਿਟੀਆਂ ਅਤੇ ਵਪਾਰੀਆਂ ਤੋਂ ਮੋਟੀ ਫਿਰੌਤੀ ਵਸੂਲੀ ਜਾ ਸਕੇ। ਪੁਲਸ ਨੇ ਇਨ੍ਹਾਂ ਕੋਲੋਂ ਇਕ ਦੇਸੀ ਪਿਸਤੌਲ 32 ਬੋਰ, ਤਿੰਨ ਜ਼ਿੰਦਾ ਕਾਰਤੂਸ, ਇਕ ਡੰਮੀ ਪਿਸਤੌਲ, ਚਾਰ ਮੋਬਾਈਲ ਫੋਨ ਅਤੇ ਇਕ ਸਵਿਫਟ ਕਾਰ ਬਰਾਮਦ ਕੀਤੀ ਹੈ।

Published by: ABP Sanjha

ਜਾਣਕਾਰੀ ਲਈ ਦੱਸ ਦੇਈਏ ਕਿ ਗ੍ਰਿਫ਼ਤਾਰ ਕੀਤੇ ਗਏ ਸਰਪੰਚ ਬਲਜਿੰਦਰ ਸਿੰਘ ਕਿੰਦਾ ਖ਼ਿਲਾਫ਼ ਪਹਿਲਾਂ ਵੀ ਇਰਾਦਾ-ਏ-ਕਤਲ (ਧਾਰਾ 307), ਲੁੱਟ-ਖੋਹ ਅਤੇ ਅਸਲ੍ਹਾ ਐਕਟ ਤਹਿਤ ਲਗਭਗ ਇਕ ਦਰਜਨ ਦੇ ਕਰੀਬ ਗੰਭੀਰ ਮਾਮਲੇ ਦਰਜ ਹਨ।

Published by: ABP Sanjha

ਇਸੇ ਤਰ੍ਹਾਂ ਦੂਜੇ ਮੁਲਜ਼ਮਾਂ ਖ਼ਿਲਾਫ਼ ਵੀ ਪਹਿਲਾਂ ਕੇਸ ਦਰਜ ਪਾਏ ਗਏ ਹਨ। ਐੱਸ.ਐੱਸ.ਪੀ. ਨੇ ਸਪੱਸ਼ਟ ਕੀਤਾ ਕਿ ਸ਼ਹਿਰ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੇ ਮਾੜੇ ਅਨਸਰਾਂ ਵਿਰੁੱਧ 'ਜ਼ੀਰੋ ਟੋਲਰੈਂਸ' ਨੀਤੀ ਅਪਣਾਈ ਜਾ ਰਹੀ ਹੈ।

Published by: ABP Sanjha