These Stars Congratulates CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਘਰ ਨੰਨ੍ਹੀ ਪਰੀ ਦਾ ਸਵਾਗਤ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਨੂੰ ਸਿਆਸੀ ਨੇਤਾਵਾਂ ਤੋਂ ਇਲਾਵਾ ਪੰਜਾਬੀ ਸਿਤਾਰਿਆਂ ਵੱਲੋਂ ਵੀ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਮੁਹਾਲੀ ਦੇ ਸੁਪਰ ਸਪੈਸ਼ਲਿਸਟ ਹਸਪਤਾਲ ਵਿੱਚ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ। ਡਾਕਟਰ ਗੁਰਪ੍ਰੀਤ ਕੌਰ ਨੂੰ ਬੀਤੇ ਦਿਨੀਂ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਸ੍ਰੀ ਮਾਨ ਵੀ ਸਾਰੀ ਰਾਤ ਹਸਪਤਾਲ ਵਿੱਚ ਪਤਨੀ ਕੋਲ ਰਹੇ। ਮੁੱਖ ਮੰਤਰੀ ਨੇ ਅੱਜ ਖ਼ੁਦ ਸੋਸ਼ਲ ਮੀਡੀਆ ‘ਤੇ ਪੋਸਟ ਅਪਲੋਡ ਕਰਕੇ ਇਹ ਜਾਣਕਾਰੀ ਜਨਤਕ ਕੀਤੀ। ਉਨ੍ਹਾਂ ਲਿਖਿਆ,‘ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ,ਜ਼ੱਚਾ-ਬੱਚਾ ਦੋਵੇਂ ਤੰਦਰੁਸਤ ਨੇ।’ ਇਸ ਤੋਂ ਇਲਾਵਾ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਵੱਲੋਂ ਵੀ ਇੱਕ ਖਾਸ ਪੋਸਟ ਸ਼ੇਅਰ ਕਰ ਸੀਐਮ ਮਾਨ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਲਿਖਿਆ, ਮੁਬਾਰਕਾਂ ਬਹੁਤ-ਬਹੁਤ ਰੱਬ ਖੁਸ਼ੀਆਂ, ਕਾਮਯਾਬੀਆਂ, ਤੰਦਰੁਸਤੀਆਂ ਵਾਲੀ ਲੰਬੀ ਜ਼ਿੰਦਗੀ ਦੇਵੇ। ਇਸ ਖਾਸ ਮੌਕੇ ਪੰਜਾਬੀ ਗਾਇਕ ਅਤੇ ਕਾਮੇਡੀਅਨ ਅਦਾਕਾਰ ਕਰਮਜੀਤ ਅਨਮੋਲ ਵੱਲੋਂ ਖਾਸ ਤਸਵੀਰ ਸ਼ੇਅਰ ਕਰ ਸੀਐਮ ਮਾਨ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਪੋਸਟ ਸਾਂਝੀ ਕਰ ਲਿਖਿਆ, ਮੁਬਾਰਕਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਂ. ਗੁਰਪ੍ਰੀਤ ਮਾਨ ਜੀ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਖਾਸ ਪੋਸਟ ਸ਼ੇਅਰ ਕਰ ਸੀਐਮ ਮਾਨ ਨੂੰ ਧੀ ਦੇ ਜਨਮਦਿਨ ਮੌਕੇ ਵਧਾਈ ਦਿੱਤੀ ਗਈ। ਇਸ ਦੇ ਨਾਲ ਹੀ ਇੰਡਸਟਰੀ ਦੇ ਤਮਾਮ ਮਸ਼ਹੂਰ ਸਿਤਾਰਿਆਂ ਵੱਲੋਂ ਮੁੱਖ ਮੰਤਰੀ ਨੂੰ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਇਸੇ ਮਹੀਨੇ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਪਣੇ ਘਰ ਪੁੱਤਰ ਦਾ ਸਵਾਗਤ ਕੀਤਾ ਹੈ।