Diljit Dosanjh Pics: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਫਿਲਮ ਅਮਰ ਸਿੰਘ ਚਮਕੀਲਾ ਨੂੰ ਲੈ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ।



ਦਿਲਜੀਤ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਫਿਲਮ ਵਿੱਚ ਆਪਣੀ ਚਮਕੀਲਾ ਲੁੱਕ ਦੀਆਂ ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।



ਦੋਸਾਂਝਾਵਾਲੇ ਵੱਲੋਂ ਸ਼ੇਅਰ ਕੀਤੀਆਂ ਇਨ੍ਹਾਂ ਤਸਵੀਰਾਂ ਵਿੱਚ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਦੀ ਝਲਕ ਵੀ ਵੇਖਣ ਨੂੰ ਮਿਲੀ ਹੈ।



ਦਿਲਜੀਤ ਦੀਆਂ ਇਨ੍ਹਾਂ ਤਸਵੀਰਾਂ ਦੀ ਖਾਸ ਗੱਲ ਇਹ ਹੈ ਕਿ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕਰ ਕਲਾਕਾਰ ਦੀ ਲੁੱਕ ਉੱਪਰ ਪਿਆਰ ਬਰਸਾਇਆ ਜਾ ਰਿਹਾ ਹੈ।



ਪਰਿਣੀਤੀ ਚੋਪੜਾ ਅਤੇ ਦਿਲਜੀਤ ਦੋਸਾਂਝ ਸਟਾਰਰ ਇਸ ਫਿਲਮ ਨੂੰ ਇਮਤਿਆਜ਼ ਅਲੀ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ।



ਦੱਸ ਦੇਈਏ ਕਿ ਇਸ ਨੂੰ ਨੈਟਫਲਿਕਸ ਉੱਪਰ 12 ਅਪ੍ਰੈਲ ਨੂੰ ਰਿਲੀਜ਼ ਕੀਤਾ ਜਾਏਗਾ। ਜਿਸਦਾ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।



ਦੱਸਣਯੋਗ ਹੈ ਕਿ ਦਿਲਜੀਤ ਅਤੇ ਪਰਿਣੀਤੀ ਦੀ ਫਿਲਮ ਚਮਕੀਲਾ ਪੰਜਾਬ ਦੇ ਰਾਕਸਟਾਰ ਅਮਰ ਸਿੰਘ ਚਮਕੀਲਾ ਦੀ ਅਣਕਹੀ ਕਹਾਣੀ 'ਤੇ ਆਧਾਰਿਤ ਹੈ।



ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ ਦਾ ਟ੍ਰੇਲਰ ਦੇਖਣ ਤੋਂ ਬਾਅਦ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਉਤਸ਼ਾਹ ਕਾਫੀ ਉੱਚਾ ਹੈ।



ਫਿਲਹਾਲ ਫੈਨਜ਼ ਫਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।



Thanks for Reading. UP NEXT

ਗਾਇਕਾ ਨਿਮਰਤ ਖਹਿਰਾ ਨੂੰ ਹੋਇਆ ਪਿਆਰ ?

View next story