Punjabi Singer Sunanda Sharma: ਮਸ਼ਹੂਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਆਪਣੇ ਵੱਲੋਂ ਸੋਸ਼ਲ ਮੀਡੀਆ ਉੱਪਰ ਸ਼ੇਅਰ ਕੀਤੇ ਗਏ ਪੋਸਟ ਤੋਂ ਬਾਅਦ ਲਗਾਤਾਰ ਸੁਰਖੀਆਂ ਵਿੱਚ ਬਣੀ ਹੋਈ ਹੈ।



ਦੱਸ ਦੇਈਏ ਕਿ ਗਾਇਕਾ ਵੱਲੋਂ ਇੱਕ ਪੋਸਟ ਸ਼ੇਅਰ ਕਰ ਆਪਣਾ ਦਰਦ ਬਿਆਨ ਕੀਤਾ ਗਿਆ। ਜਿਸ ਤੋਂ ਬਾਅਦ ਹੁਣ ਵੱਡੀ ਕਾਰਵਾਈ ਕੀਤੀ ਗਈ ਹੈ।



ਦਰਅਸਲ, ਮਸ਼ਹੂਰ ਨਿਰਮਾਤਾ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਖੁਦ ਨੋਟਿਸ ਲਿਆ ਹੈ ਅਤੇ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।



ਇਸ ਗੱਲ ਦੀ ਪੁਸ਼ਟੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕੀਤੀ, ਉਨ੍ਹਾਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ।



ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਸੁਨੰਦਾ ਸ਼ਰਮਾ ਦੁਆਰਾ ਪੋਸਟ ਕੀਤੀ ਗਈ ਇੱਕ ਨੋਟ ਅਤੇ ਕੁਝ ਤਸਵੀਰਾਂ ਵੀ ਜਾਰੀ ਕੀਤੀਆਂ, ਜਿਸ ਵਿੱਚ ਅਦਾਕਾਰਾ ਨੇ ਆਪਣੇ ਵਿਰੁੱਧ ਹੋਈ ਧੋਖਾਧੜੀ ਬਾਰੇ ਗੱਲ ਕੀਤੀ ਸੀ।



ਰਾਜ ਲਾਲੀ ਗਿੱਲ ਨੇ ਲਿਖਿਆ ਕਿ ਨਿਰਮਾਤਾ ਨੇ ਸੁਨੰਦਾ ਸ਼ਰਮਾ ਨੂੰ ਕੰਪਨੀ ਵਿੱਚ ਬੰਧਕ ਬਣਾ ਕੇ ਰੱਖਿਆ ਅਤੇ ਉਸ ਨੂੰ ਬਕਾਇਆ ਪੈਸੇ ਵੀ ਨਹੀਂ ਦਿੱਤੇ।



ਇਸ ਕਾਰਨ ਸੁਨੰਦਾ ਨੇ ਮਦਦ ਮੰਗੀ, ਜਿਸ 'ਤੇ ਮਹਿਲਾ ਕਮਿਸ਼ਨ ਨੇ ਤੁਰੰਤ ਕਾਰਵਾਈ ਕੀਤੀ ਅਤੇ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ। ਧਿਆਨ ਦੇਣ ਯੋਗ ਹੈ ਕਿ ਸੁਨੰਦਾ ਨੇ ਆਪਣੀ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਟੈਗ ਕਰਕੇ ਅਪੀਲ ਵੀ ਕੀਤੀ ਸੀ।



ਸੁਨੰਦਾ ਨੇ ਲਿਖਿਆ ਕਿ ਇਸ ਮਹਾਨ ਦੇਸ਼ ਅਤੇ ਇਸ ਮਹਾਨ ਰਾਜ ਪੰਜਾਬ ਦੀ ਇੱਕ ਮਾਣਮੱਤੇ ਨਾਗਰਿਕ ਹੋਣ ਦੇ ਨਾਤੇ,



ਮੈਂ ਮਾਣਯੋਗ ਮੁੱਖ ਮੰਤਰੀ ਤੋਂ ਸਿਰਫ਼ ਇਹੀ ਉਮੀਦ ਕਰ ਰਹੀ ਹਾਂ ਕਿ ਉਹ ਇੱਕ ਨਾਗਰਿਕ ਵਜੋਂ ਮੇਰੇ ਅਧਿਕਾਰਾਂ ਦੀ ਰੱਖਿਆ ਕਰਨਗੇ, ਤਾਂ ਜੋ ਇੱਕ ਨੌਜਵਾਨ ਕਲਾਕਾਰ ਦੇ ਤੌਰ 'ਤੇ ਮੈਂ ਵੱਡੀ ਸਫਲਤਾ ਪ੍ਰਾਪਤ ਕਰ ਸਕਾਂ ਅਤੇ ਇਸ ਮਹਾਨ ਰਾਜ ਪੰਜਾਬ ਦਾ ਨਾਮ ਰੌਸ਼ਨ ਕਰ ਸਕਾਂ।



'ਆਪ' ਨੇਤਾ ਅਤੇ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੇ ਸੁਨੰਦਾ ਦੀ ਹਾਲਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਉਨ੍ਹਾਂ ਲਿਖਿਆ ਕਿ ਇੱਕ ਕਲਾਕਾਰ ਜਿਸਨੇ ਆਪਣੀ ਕਲਾ ਰਾਹੀਂ ਲੋਕਾਂ ਨੂੰ ਖੁਸ਼ੀ ਦਿੱਤੀ, ਅੱਜ ਉਹ ਦੁਖੀ ਹੈ। ਇਹ ਦੇਖਣਾ ਦਿਲ ਦਹਿਲਾ ਦੇਣ ਵਾਲਾ ਹੈ।