Punjabi Comedian Death: ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਇੰਡਸਟਰੀ ਵਿੱਚ ਮਾਤਮ ਪਸਰਿਆ ਹੋਇਆ ਹੈ।

Published by: ABP Sanjha

ਜਾਣਕਾਰੀ ਲਈ ਦੱਸ ਦੇਈਏ ਕਿ ਆਪਣੇ ਕਿੱਸਿਆਂ ਅਤੇ ਪੌਡਕਾਸਟਾਂ ਰਾਹੀਂ ਦੁਨੀਆ ਨੂੰ ਹਸਾਉਣ ਵਾਲੇ ਮਸ਼ਹੂਰ ਸਖਸ਼ੀਅਤ ਤਾਰੀ ਬਾਬਾ ਸਮਾਲਸਰ ਇਸ ਫਾਨੀ ਦੁਨੀਆਂ ਨੂੰ ਸਦਾ ਲਈ ਅਲਵਿਦਾ ਕਹਿ ਗਏ ਹਨ।

Published by: ABP Sanjha

ਤਾਰੀ ਬਾਬਾ ਦਾ ਦੇਹਾਂਤ ਦੁਬਈ ਦੇ ਇੱਕ ਹਸਪਤਾਲ ਵਿੱਚ ਹੋਇਆ, ਜਿੱਥੇ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ ਹੋਣ ਤੋਂ ਬਾਅਦ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ।

Published by: ABP Sanjha

ਦੱਸਣਯੋਗ ਹੈ ਕਿ ਤਾਰੀ ਬਾਬਾ ਜਿਨ੍ਹਾਂ ਨੂੰ ਹਰ ਕੋਈ ਪਿਆਰ ਨਾਲ 'ਬਾਬਾ ਜੀ' ਕਹਿ ਕੇ ਬੁਲਾਉਂਦਾ ਸੀ, ਆਪਣੀ ਡਰਾਈਵਰੀ ਦੇ ਕਿੱਸਿਆਂ ਅਤੇ ਜ਼ਿੰਦਗੀ ਦੀਆਂ ਦਿਲਚਸਪ ਕਹਾਣੀਆਂ ਲਈ ਜਾਣੇ ਜਾਂਦੇ ਸਨ।

Published by: ABP Sanjha

ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ ਵਾਲੇ ਇਨਸਾਨ ਸਨ ਤੇ ਦੁਖੀ ਲੋਕਾਂ ਦੇ ਚਿਹਰਿਆਂ 'ਤੇ ਵੀ ਮੁਸਕਾਨ ਲਿਆਉਣ ਦਾ ਹੁਨਰ ਰੱਖਦੇ ਸਨ। ਦੱਸਿਆ ਜਾ ਰਿਹਾ ਹੈ ਕਿ ਤਾਰੀ ਬਾਬਾ ਪਿਛਲੇ ਕੁਝ ਸਮੇਂ ਤੋਂ ਦਮੇ (ਸਾਹ) ਦੀ ਬਿਮਾਰੀ ਤੋਂ ਪੀੜਤ ਸਨ।

Published by: ABP Sanjha

ਉਹ ਇਨ੍ਹੀਂ ਦਿਨੀਂ ਆਪਣੇ ਟ੍ਰਾਂਸਪੋਰਟ ਕਾਰੋਬਾਰ ਨਾਲ ਜੁੜੇ ਦੋਸਤਾਂ ਦੇ ਸੱਦੇ 'ਤੇ ਦੁਬਈ ਗਏ ਹੋਏ ਸਨ, ਜਿੱਥੇ ਉਨ੍ਹਾਂ ਕੋਲ ਦੋ ਸਾਲ ਦਾ ਵੀਜ਼ਾ ਸੀ। ਰਾਤ ਸਮੇਂ ਅਚਾਨਕ ਸਾਹ ਰੁਕਣ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਹ ਦਮ ਤੋੜ ਗਏ।

Published by: ABP Sanjha

ਤਾਰੀ ਬਾਬਾ ਆਪਣੇ ਪਿੱਛੇ ਪਤਨੀ ਅਤੇ ਇੱਕ 15 ਸਾਲਾ ਇਕਲੌਤਾ ਪੁੱਤਰ ਛੱਡ ਗਏ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਆਉਣ ਵਾਲੇ 4-5 ਦਿਨਾਂ ਤੱਕ ਪੰਜਾਬ ਪਹੁੰਚਣ ਦੀ ਉਮੀਦ ਹੈ...

Published by: ABP Sanjha

ਜਿਸ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਹੋਰ ਸਪੱਸ਼ਟ ਜਾਣਕਾਰੀ ਮਿਲ ਸਕੇਗੀ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਸੋਗ ਪਾਇਆ ਜਾ ਰਿਹਾ ਹੈ।

Published by: ABP Sanjha